ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਇੱਕ ਗਾਣੇ ਦੀ ਸ਼ੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਸ਼ੂਟਿੰਗ ਦੌਰਾਨ ਕਰਨ ਔਜਲਾ ਦੀ ਕਾਰ ਪਲਟ ਗਈ ਹੈ ਅਤੇ ਹਾਦਸੇ ਦੌਰਾਨ ਕਰਨ ਔਜਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਹਾਦਸੇ ਵਿੱਚ ਉਹਨਾਂ ਦੀ ਗਰਦਨ ਦੀ ਹੱਡੀ ਟੁੱਟਣੋ ਬਚ ਗਈ ਹੈ।
ਇਹ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਦੱਸਿਆ ਕਿ ਇਕ ਗਾਣੇ ਦੀ ਸ਼ੂਟਿੰਗ ਦੌਰਾਨ ਉਹ ਹਦਸੇ ਦਾ ਸ਼ਿਕਾਰ ਹੋ ਗਏ ਹਨ ਅਤੇ ਉਨ੍ਹਾਂ ਦੀ ਗਰਦਨ ਟੁੱਟਣੋ ਮਸਾਂ ਬਚੀ ਹੈ। ਇੰਨਾ ਹੀ ਨਹੀਂ ਕਰਨ ਔਜਲਾ ਨੇ ਇਸ ਹਾਦਸੇ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ।ਇਸ ਵੀਡੀਓ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਕਰਨ ਔਜਲਾ ਇੱਕ ਰੇਸਿੰਗ ਕਾਰ ਨੂੰ ਭਜਾ ਕੇ ਲਿਆ ਰਹੇ ਹਨ ਅਤੇ ਅਚਾਨਕ ਹੀ ਇਹ ਕਾਰ ਪਲਟ ਜਾਂਦੀ ਹੈ। ਇਹ ਸੀਨ ਗਾਣੇ ਦੀ ਸ਼ੂਟਿੰਗ ਦਾ ਹਿੱਸਾ ਸੀ ਪਰ ਕਾਰ ਅਸਲ ਵਿੱਚ ਹੀ ਪਲਟ ਗਈ। ਇਸ ਦੁਰਘਟਨਾ ਤੋਂ ਬਾਅਦ ਕਰਨ ਔਜਲਾ ਦੇ ਕੁਝ ਸੱਟਾਂ ਵੀ ਲੱਗੀਆਂ ਹਨ ਪਰ ਉਹਨਾਂ ਦੀ ਜਾਨ ਸੁਰੱਖਿਅਤ ਹੈ। ਕਰਨ ਔਜਲਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ‘ਤੇ ਕਈ ਤਰ੍ਹਾਂ ਦੀਆਂ ਪ੍ਰਤਿਕਿਰਿਆਵਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਇਹ ਪਬਲਿਕ ਸਟੰਟ ਹੈ। ਹਾਲਾਂਕਿ welcomepunjab ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪੁਰਾਣਾ ਹੈ ਪਰ ਕਰਨ ਔਜਲਾ ਵੱਲੋਂ ਹੁਣੇ ਹੁਣੇ ਹੀ ਇਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।