Skip to content
ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਹਨਾਂ ਦੀ ਪਤਨੀ ਨੇ ਦੂਜੀ ਵਾਰ ਵੀ ਬੇਟੇ ਨੂੰ ਜਨਮ ਦਿੱਤਾ ਹੈ। ਦੂਜੇ ਬੇਟੇ ਦਾ ਨਾਮ ਨਿੰਜਾ ਨੇ ਓਮਕਾਰ ਰੱਖਿਆ ਹੈ। ਗਾਇਕ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਪਿਤਾ ਬਣ ਗਏ ਹਨ। ਉਨ੍ਹਾਂ ਨੇ ਆਪਣੇ ਦੂਜੇ ਬੱਚੇ ਦਾ ਆਪਣੇ ਘਰ ਵਿਚ ਸਵਾਗਤ ਕੀਤਾ ਹੈ। ਪੋਸਟ ਵਿਚ ਗਾਇਕ ਨੇ ਬੇਟੇ ਦਾ ਨਾਮ ਓਮਕਾਰ ਦੱਸਿਆ ਹੈ।
ਦੱਸ ਦਈਏ ਕਿ ਗਾਇਕ ਨੇ ਆਪਣੇ ਨਵਜੰਮੇ ਪੁੱਤ ਦੇ ਚਿਹਰੇ ਦੀਆਂ ਤਸਵੀਰਾਂ ਪੋਸਟ ਨਹੀਂ ਕੀਤੀਆਂ ਪਰ ਛੋਟੇ-ਛੋਟੇ ਪੈਰਾਂ ਅਤੇ ਹੱਥਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਪੋਸਟ ‘ਤੇ ਕੁਮੈਂਟ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਗਾਇਕ ਨਿੰਜਾ ਦੇ ਘਰ ਪਹਿਲਾ ਪੁੱਤਰ ਅਕਤੂਬਰ 2022 ਵਿਚ ਹੋਇਆ ਸੀ। ਨਿੰਜਾ ਨੇ ਆਪਣੇ ਪਹਿਲੇ ਪੁੱਤਰ ਨਿਸ਼ਾਨ ਦਾ 2022 ਵਿਚ ਸਵਾਗਤ ਕੀਤਾ ਸੀ। ਨਿੰਜਾ ਨੇ ਨਿਸ਼ਾਨ ਦੇ ਸਮੇਂ ਵੀ ਅਜਿਹੀ ਹੀ ਪੋਸਟ ਸ਼ੇਅਰ ਕੀਤੀ ਸੀ।
Post Views: 2,192
Related