ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ‘ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।

    ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਗਾਇਕ ਨੇ ਹਾਲ ਹੀ ‘ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।

    ਫਿਲਹਾਲ ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ ‘ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਖਾਸ ਕਰਕੇ ਨਿਸ਼ਾਨ ਦੀ ਕਿਊਟਨੈਸ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਤਸਵੀਰਾਂ ‘ਚ ਨਿੰਜਾ ਤੇ ਉਨ੍ਹਾਂ ਦਾ ਪਰਿਵਾਰ ਵ੍ਹਾਈਟ ਰੰਗ ਦੇ ਕੱਪੜਿਆਂ ‘ਚ ਟਵੀਨਿੰਗ ਕਰਦਾ ਨਜ਼ਰ ਆ ਰਿਹਾ ਹੈ। ਇਹ ਤਸਵੀਰਾਂ…

    ਇਸ ਦੇ ਨਾਲ ਨਾਲ ਨਿੰਜਾ ਨੇ ਹੋਰ ਵੀ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਕਈ ਦਿੱਗਜ ਪੰਜਾਬੀ ਗਾਇਕ ਨਜ਼ਰ ਆ ਰਹੇ ਹਨ। ਨਿੰਜਾ ਵੀ ਆਪਣੇ ਸਾਥੀ ਗਾਇਕਾਂ ਦੇ ਨਾਲ ਭੰਗੜਾ ਪਾਉਂਦੇ ਤੇ ਖੂਬ ਨੱਚਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ।

    ਕਾਬਿਲੇਗ਼ੌਰ ਹੈ ਕਿ ਨਿੰਜਾ ਨੇ ਹਾਲ ਹੀ ‘ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਇਸ ਮੌਕੇ ਗਾਇਕ ਵੱਲੋਂ ਆਪਣੇ ਪਰਿਵਾਰ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਸੀ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼…