Skip to content
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਭੇਦਭਰੀ ਹਾਲਤ ‘ਚ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਮੁਤਾਬਿਕ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਉਕਤ ਨੌਜਵਾਨ ਦਾ ਨਾਮ ਨਵਦੀਪ ਸਿੰਘ (25) ਦੱਸਿਆ ਜਾ ਰਿਹਾ ਹੈ ਅਤੇ ਉਹ ਟਰੱਕ ਡਰਾਈਵਰ ਹੈ।
ਪਿਛਲੇ ਦਿਨੀ ਉਹ ਸਰੀ ਸਥਿਤ ਆਪਣੇ ਇੱਕ ਜਾਣਕਾਰ ਕੋਲ ਠਹਿਰਿਆ ਸੀ ਅਤੇ ਇਸੇ ਦੌਰਾਨ ਹੀ ਉਸ ਦੇ ਅਚਾਨਕ ਲਾਪਤਾ ਹੋਣ ਬਾਰੇ ਪਤਾ ਲੱਗਾ। ਸਥਾਨਕ ਪੁਲਿਸ ਵੱਲੋਂ ਇਸ ਸਬੰਧੀ ਵੱਖ-ਵੱਖ ਐਂਗਲਾਂ ਤੋਂ ਬਰੀਕੀ ਨਾਲ ਜਾਂਚ ਕਰਦਿਆਂ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ।
Post Views: 2,048
Related