Skip to content
ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬਰੈਂਪਟਨ ਵਿਚ ਸੜਕ ਪਾਰ ਕਰਦੇ ਸਮੇਂ ਟਰੱਕ ਨਾਲ ਟਕਰਾ ਜਾਣ ਕਾਰਨ ਭਾਰਤੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਮੀਤ ਪਟੇਲ 12ਵੀਂ ਪਾਸ ਕਰਨ ਤੋਂ ਬਾਅਦ 9 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ।
ਮੀਤ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰਹਿੰਦਾ ਸੀ। ਕੈਨੇਡਾ ਵਿੱਚ ਪੜ੍ਹਾਈ ਦੇ ਨਾਲ-ਨਾਲ ਉਹ ਵਾਲਮਾਰਟ ਵਿੱਚ ਕੰਮ ਵੀ ਕਰਦਾ ਸੀ। ਜਦੋਂ ਸਵੇਰੇ ਉਹ ਵਾਲਮਾਰਟ ’ਤੇ ਕੰਮ ਲਈ ਜਾ ਰਿਹਾ ਸੀ ਤਾਂ ਸੜਕ ਪਾਰ ਕਰਦੇ ਸਮੇਂ ਟਰੱਕ ਦੀ ਲਪੇਟ ਵਿਚ ਆਉਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਗੁਜਰਾਤ ਦੇ ਦੇਹੇਗਾਮ ਦੇ ਸ਼ਿਆਵਾੜਾ ਪਿੰਡ ਦੇ ਮੀਤ ਪਟੇਲ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਕ੍ਰੈਡਿਟ ਵੈਲੀ ਨਾਂ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਥੋੜ੍ਹੇ ਸਮੇਂ ਦੇ ਇਲਾਜ ਤੋ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Related