Skip to content
ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਬੜਿੰਗ ਵਜੋਂ ਹੋਈ ਹੈ।
ਉਹ 26 ਸਾਲ ਦਾ ਸੀ। ਜਾਂਚ ਏਜੰਸੀ ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਰੀ ਕੀਤੇ ਗਏ ਬਿਆਨ ‘ਚ ਦੱਸਿਆ ਗਿਆ ਹੈ ਕਿ ਪੁਲਿਸ ਨੂੰ ਰਾਤ 11:40 ਵਜੇ ਸੂਚਨਾ ਮਿਲੀ ਸੀ ਕਿ 152 ਸਟਰੀਟ ‘ਤੇ 104 ਐਵੇਨਿਊ ਨੇੜੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ, ਪੁਲਿਸ ਤੁਰੰਤ ਜਦੋਂ ਘਟਨਾ ਸਥਾਨ ‘ਤੇ ਪਹੁੰਚੀ ਤਾਂ ਉਥੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ, ਜਿਸ ਦੇ ਗੋਲੀਆਂ ਲੱਗੀਆਂ ਸਨ।
ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਇਹ ਮਿੱਥ ਕੇ ਕੀਤਾ ਗਿਆ ਕਤਲ ਜਾਪਦਾ ਹੈ। ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਜਸਕਰਨ ਸਿੰਘ ਗ਼ਲਤ ਗਤੀਵਿਧੀਆਂ ਵਿਚ ਸ਼ਾਮਲ ਸੀ, ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
Post Views: 2,002
Related