ਕੈਨੇਡਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਬ੍ਰਿਟਿਸ਼ ਕੋਲੰਬੀਆ ਵਿਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਵਜੋਂ ਹੋਈ ਹੈ। ਮ੍ਰਿਤਕ ਜਗਰਾਉਂ ਨਾਲ ਸਬੰਧਿਤ ਸੀ।ਮਿਲੀ ਜਾਣਕਾਰੀ ਅਨੁਸਾਰ ਕਿੰਦਾ ਕਰੀਬ ਦੋ ਮਹੀਨੇ ਪਹਿਲਾਂ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਗਿਆ ਸੀ। ਉੱਥੇ ਉਹ ਆਪਣੀ ਭੈਣ ਦੇ ਘਰ ਬੱਚਿਆਂ ਨਾਲ ਕ੍ਰਿਕਟ ਖੇਡਣ ਜਾ ਰਿਹਾ ਸੀ ਕਿ ਤਿਆਰ ਹੁੰਦਿਆਂ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਇਸ ਮਗਰੋਂ ਉਸ ਦੀ ਮੌਤ ਹੋ ਗਈ। ਕਿੰਦਾ ਧਾਲੀਵਾਲ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।