ਅੰਮ੍ਰਿਤਸਰ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਐਮ ਪੀ ਮੈਂਬਰ ਰਾਹੁਲ ਗਾਂਧੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਕੱਲ੍ਹ ਸੋਮਵਾਰ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਆ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ ਅਤੇ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਈ ਸੀ। ਰਾਤ ਨੂੰ ਪਾਲਕੀ ਸਾਹਿਬ ਦੀ ਸੇਵਾ ਕੀਤੀ। ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣਾ ਸੀ ਪਰ ਉਹ ਇੱਥੇ 11.50 ਵਜੇ ਪਹੁੰਚੇ।