Skip to content
ਪੰਜਾਬ ਵਿੱਚ ਅੱਜ ਤੂਫ਼ਾਨ ਅਤੇ ਮੀਂਹ ਨੂੰ ਲੈ ਕੇ ਔਰੇਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਪਿਆ। ਰੋਪੜ ਵਿੱਚ 16 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 5.0 ਮਿਲੀਮੀਟਰ, ਲੁਧਿਆਣਾ ਵਿੱਚ 1.0 ਮਿਲੀਮੀਟਰ, ਪਠਾਨਕੋਟ ਵਿੱਚ 4.0 ਮਿਲੀਮੀਟਰ ਮੀਂਹ ਪਿਆ। ਮੀਂਹ ਕਾਰਨ ਔਸਤ ਤਾਪਮਾਨ 3.1 ਡਿਗਰੀ ਘੱਟ ਗਿਆ।
ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਇਹ ਤਬਦੀਲੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖੀ ਜਾ ਰਹੀ ਹੈ। ਐਤਵਾਰ ਨੂੰ ਦਿਨ ਭਰ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ।
ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਾਪਮਾਨ 32.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 32.3 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 36.4 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ 32.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 35.7 ਡਿਗਰੀ ਸੈਲਸੀਅਸ, ਨੂਰਮਹਿਲ (ਜਲੰਧਰ) ਵਿੱਚ 35.6 ਡਿਗਰੀ ਸੈਲਸੀਅਸ ਅਤੇ ਮੋਹਾਲੀ ਵਿੱਚ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Post Views: 2,029
Related