ਜਲੰਧਰ (ਸੁਰਿੰਦਰ ਸ਼ਰਮਾ) : ਅੱਜ ਗ੍ਰੀਨ ਐਵੀਨਿਊ ਸੁਧਾਰ ਸਭਾ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਭਾ ਦੇ ਚੇਅਰਮੈਨ ਰਾਜੀਵ ਸਹਿਦੇਵ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਸਭਾ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।ਇਸ ਮੌਕੇ ਸਭਾ ਦੇ ਮੈਂਬਰਾਂ ਦੀ ਸਹਿਮਤੀ ਨਾਲ ਰਾਜਾ ਰਾਮਗੜੀਆ ਨੂੰ ਗ੍ਰੀਨ ਐਵੀਨਿਊ ਸੁਧਾਰ ਸਭਾ ਦਾ ਵਾਈਸ ਪ੍ਰੈਜ਼ੀਡੈਂਟ ਨਿਯੁਕਤ ਕੀਤਾ ਗਿਆ। ਚੇਅਰਮੈਨ ਰਾਜੀਵ ਸਹਿਦੇਵ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮੀ ਨਾਲ ਕੰਮ ਕਰਨਗੇ।ਨਵ-ਨਿਯੁਕਤ ਵਾਈਸ ਪ੍ਰੈਜ਼ੀਡੈਂਟ ਰਾਜਾ ਰਾਮਗੜੀਆ ਨੇ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭਾ ਦੇ ਮੈਂਬਰਾਂ ਦੇ ਸਹਿਯੋਗ ਨਾਲ ਗ੍ਰੀਨ ਐਵੀਨਿਊ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਨਗੇ।ਇਸ ਮੌਕੇ ਪ੍ਰਧਾਨ ਲੱਖਾ ਸਿੰਘ, ਅਮਰਪ੍ਰੀਤ ਸਿੰਘ ,ਹਰਭਜਨ ਸਿੰਘ ,ਪ੍ਰੇਮ ,ਨਰੇਸ਼ ,ਅਤੇ ਬੀਬੀ ਰੀਟਾ ਵੀ ਮੌਜੂਦ ਸਨ।