ਅੰੰਮਿ੍ਤਸਰ : ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਸੀਨੀਅਰ ਆਗੂ ਦੇਵੇਂਦਰ ਯਾਦਵ (Devender Yadav) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪੰਜਾਬ ਇੰਚਾਰਜ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਦੇ ਨਾਲ ਸਨ। ਨਵਜੋਤ ਸਿੰਘ ਸਿੱਧੂ ਵੱਲੋਂ ਵੱਖ-ਵੱਖ ਰੈਲੀਆਂ ਕਰਨ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਵੱਖਰੀ ਰੈਲੀਆਂ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ | ਪਰ ਇਹ ਕੰਮ ਸਾਰਿਆਂ ਨੂੰ ਅਨੁਸ਼ਾਸਨ ਵਿਚ ਹੀ ਕਰਨਾ ਹੋਵੇਗਾ। ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਯਾਦਵ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਵਿਚਾਰ ਕਰਨਗੇ। ਫਿਲਹਾਲ ਉਨ੍ਹਾਂ ਦੀ ਨਵੀਂ ਨਿਯੁਕਤੀ ਹੋਈ ਹੈ, ਇਸ ਲਈ ਉਹ ਇਸ ਮੁੱਦੇ ‘ਤੇ ਕੋਈ ਖਾਸ ਟਿੱਪਣੀ ਨਹੀਂ ਕਰਨਗੇ। ਸਾਰੇ ਮਾਮਲਿਆਂ ਦਾ ਅਧਿਐਨ ਕਰਨ ਅਤੇ ਵਿਚਾਰ ਕਰਨ ਤੋਂ ਬਾਅਦ ਹੀ ਕੋਈ ਵੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਦੀ ਇੱਛਾ ਪਹਿਲਾਂ ਸੱਚਖੰਡ ‘ਚ ਮੱਥਾ ਟੇਕਣ ਦੀ ਸੀ, ਪਾਰਟੀ ਦੀ ਹਾਲਤ ਠੀਕ ਨਹੀਂ ਹੈ ਪਰ ਪਾਰਟੀ ਇਸ ਸਮੇਂ ਮਜ਼ਬੂਤ ਹੈ।