ਜਲੰਧਰ, 7 ਅਕਤੂਬਰ (ਨਵੀਨ ਪੁਰੀ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਨਾਰਥ ਵਿਧਾਨ ਸਭਾ ਖੇਤਰ ਦੇ ਨਵ-ਨਿਯੁਕਤ ਮੰਡਲ ਪ੍ਰਧਾਨ ਦਿਨੇਸ਼ ਮਹਿੰਦਰੂ ਅਤੇ ਮਨਹਰ ਪਾਸ਼ਾਣ ਨੂੰ ਮੂੰਹ ਮਿੱਠਾ ਕਰਵਾ ਕੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਕੁਲਵੰਤ ਸ਼ਰਮਾ ਵੀ ਹਾਜ਼ਰ ਸਨ।

ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਨੇਤ੍ਰਿਤਵ ਵੱਲੋਂ ਦੋਵੇਂ ਕਾਰਕੁਨਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪ ਕੇ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ, ਮਿਹਨਤ ਅਤੇ ਸਮਰਪਣ ’ਤੇ ਭਰੋਸਾ ਜਤਾਇਆ ਗਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਨਵ-ਨਿਯੁਕਤ ਮੰਡਲ ਪ੍ਰਧਾਨ ਆਪਣੇ-ਆਪਣੇ ਖੇਤਰਾਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰਕੁਨਾਂ ਨੂੰ ਸਰਗਰਮ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਭਾਜਪਾ ਇੱਕ ਕਾਰਕੁਨ-ਆਧਾਰਿਤ ਸੰਗਠਨ ਹੈ, ਜਿੱਥੇ ਮਿਹਨਤ ਅਤੇ ਸਮਰਪਣ ਨੂੰ ਹਮੇਸ਼ਾ ਸਤਿਕਾਰ ਦਿੱਤਾ ਜਾਂਦਾ ਹੈ। ਨਵ-ਨਿਯੁਕਤ ਮੰਡਲ ਪ੍ਰਧਾਨਾਂ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਉਮੀਦ ਹੈ।

ਰਾਠੌਰ ਨੇ ਦੋਵੇਂ ਆਗੂਆਂ ਨੂੰ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।