
Skip to content

ਰਾਮਾ ਮੰਡੀ ਬਾਜ਼ਾਰ ਦੇ ਸੁੰਦਰਿਕਰਨ ਅਤੇ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਅੱਜ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਹੈਲਥ ਅਫਸਰ ਡਾ. ਸ਼੍ਰੀ ਕ੍ਰਿਸ਼ਨ ਵੱਲੋਂ ਬਾਜ਼ਾਰ ਦਾ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਬਾਜ਼ਾਰ ਖੇਤਰ ਵਿੱਚ ਸਫਾਈ ਪ੍ਰਬੰਧਾਂ, ਸੁੰਦਰਿਕਰਨ ਕੰਮਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਸਥਾਰ ਨਾਲ ਨਿਰੀਖਣ ਕੀਤਾ ਗਿਆ। ਅਧਿਕਾਰੀਆਂ ਨੇ ਸੰਬੰਧਿਤ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਬਾਜ਼ਾਰ ਵਿੱਚ ਸਫਾਈ ਅਤੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਨਗਰ ਨਿਗਮ ਦੀ ਪਹਿਲ ਹੈ, ਤਾਂ ਜੋ ਲੋਕਾਂ ਨੂੰ ਵਧੀਆ ਮਾਹੌਲ ਅਤੇ ਸੁਵਿਧਾਵਾਂ ਮਿਲ ਸਕਣ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸੰਬੰਧਿਤ ਵਿਭਾਗਾਂ ਨੂੰ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ।
Related