
Skip to content

ਭ੍ਰਿਸ਼ਟਾਚਾਰ ਮਾਮਲੇ ’ਚ AAP ਵਿਧਾਇਕ ਰਮਨ ਅਰੋੜਾ ED ਸਾਹਮਣੇ ਪੇਸ਼, PMLA ਤਹਿਤ ਪੁੱਛਗਿੱਛ ਸ਼ੁਰੂ
ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ Raman Arora ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਸੰਭਾਵਿਤ ਉਲੰਘਣਾ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਸਾਹਮਣੇ ਪੇਸ਼ ਹੋਏ। ਉਹ ਸਵੇਰੇ ਕਰੀਬ 11:15 ਵਜੇ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਪਹੁੰਚੇ।
ਈਡੀ ਵੱਲੋਂ ਉਨ੍ਹਾਂ ਨੂੰ ਕੁਝ ਅਹਿਮ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਹ ਜਾਂਚ ਪਿਛਲੇ ਸਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਮਾਮਲੇ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਰਮਨ ਅਰੋੜਾ ’ਤੇ ਨਗਰ ਨਿਗਮ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਲੋਕਾਂ ਨੂੰ ਫ਼ਰਜ਼ੀ ਨੋਟਿਸ ਜਾਰੀ ਕਰਨ ਅਤੇ ਉਗਰਾਹੀ ਕਰਨ ਦੇ ਦੋਸ਼ ਹਨ।
ਵਿਧਾਇਕ ਦੀ ਈਡੀ ਸਾਹਮਣੇ ਪੇਸ਼ੀ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ, ਜਦਕਿ ਜਾਂਚ ਏਜੰਸੀ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
Related