ਕ੍ਰਿਸਮਸ ਮਨਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਇੱਥੋਂ ਦੇ ਇੱਕ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

    ਇਸ ਮਾਮਲੇ ‘ਚ ਐੱਫ.ਆਈ.ਆਰ. ਸੰਜੇ ਤਿਵਾਰੀ ਨੇ ਆਪਣੇ ਵਕੀਲਾਂ ਆਸ਼ੀਸ਼ ਰਾਏ ਅਤੇ ਪੰਕਜ ਮਿਸ਼ਰਾ ਰਾਹੀਂ ਘਾਟਕੋਪਰ ਪੁਲਿਸ ਸਟੇਸ਼ਨ ‘ਚ ਦਰਜ ਕਰਵਾਈ ਸ਼ਿਕਾਇਤ ‘ਚ ਦਾਅਵਾ ਕੀਤਾ ਕਿ ਵੀਡੀਓ ‘ਚ ਅਭਿਨੇਤਾ ਨੂੰ ‘ਜੈ ਮਾਤਾ ਦੀ’ ਕਹਿੰਦੇ ਹੋਏ ਕੇਕ ‘ਤੇ ਸ਼ਰਾਬ ਡੋਲ੍ਹਦੇ ਹੋਏ ਅਤੇ ਅੱਗ ਲਗਾਉਂਦੇ ਹੋਏ ਦੇਖਿਆ ਗਿਆ।

    ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਹਿੰਦੂ ਧਰਮ ‘ਚ ਹੋਰ ਦੇਵੀ-ਦੇਵਤਿਆਂ ਨੂੰ ਬੁਲਾਉਣ ਤੋਂ ਪਹਿਲਾਂ ਅਗਨੀ ਦੇਵਤਾ ਨੂੰ ਬੁਲਾਇਆ ਜਾਂਦਾ ਹੈ ਪਰ ਕਪੂਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜਾਣ-ਬੁੱਝ ਕੇ ਕਿਸੇ ਹੋਰ ਧਰਮ ਦਾ ਤਿਉਹਾਰ ਮਨਾਉਂਦੇ ਹੋਏ ਨਸ਼ਾ ਕੀਤਾ ਅਤੇ ‘ਜੈ ਮਾਤਾ ਦੀ’ ਦਾ ਨਾਅਰਾ ਲਾਇਆ। ਦੋਸ਼ ਲਾਇਆ ਗਿਆ ਹੈ ਕਿ ਇਸ ਨਾਲ ਸ਼ਿਕਾਇਤਕਰਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

    ਇਸ ਮਾਮਲੇ ਦੀ ਸ਼ਿਕਾਇਤ ਘਾਟਕੋਪਰ ਥਾਣੇ ‘ਚ ਦਰਜ ਕਰਵਾਈ ਗਈ ਹੈ। ਵਕੀਲ ਨੇ ਅਦਾਕਾਰ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਅਜੇ ਤੱਕ ਮਾਮਲਾ ਦਰਜ ਨਹੀਂ ਹੋਇਆ ਹੈ। ਵਕੀਲ ਨੇ ਮੰਗ ਕੀਤੀ ਕਿ ਐਕਟਰ ਦੇ ਖਿਲਾਫ਼ ਧਾਰਾ 295ਏ, 298 , 500 ਅਤੇ 34 ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

    ਰਣਬੀਰ ਕਪੂਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ਹੋਰ ਧਰਮ ਦਾ ਤਿਉਹਾਰ ਮਨਾਉਂਦੇ ਹੋਏ ਜਾਣਬੁੱਝ ਕੇ ਨਸ਼ਿਆਂ ਦੀ ਵਰਤੋਂ ਕੀਤੀ ਅਤੇ ਜੈ ਮਾਤਾ ਦੀ ਦੇ ਨਾਅਰੇ ਲਗਾਏ। ਦੋਸ਼ ਸੀ ਕਿ ਇਸ ਨਾਲ ਸ਼ਿਕਾਇਤਕਰਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।