ਫਗਵਾੜਾ,(ਨਰੇਸ਼ ਪਾਸੀ, ਇੰਦਰਜੀਤ ਸ਼ਰਮਾ)- ਸ਼ਹਿਰ ਵਿਚ ਬੀਤੇ ਦਿਨ ਮੋਟਰ ਸਾਈਕਲ ਸਵਾਰ ਵਲੋਂ ਇਕ ਰਾਹਗੀਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ, ਜਿਸ ਦੌਰਾਨ ਉਕਤ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਫਗਵਾੜਾ ਦੇ ਹਸਪਤਾਲ ’ਚ ਜੇਰੇ ਇਲਾਜ਼ ਦਾਖ਼ਲ ਕਰਵਾਇਆ ਗਿਆ ਹੈ।

    ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸੜਕ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਿਤਾ ਓਮ ਪ੍ਰਕਾਸ਼ ਵਾਸੀ ਕੋਲਥਮ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸਪਾਲ ਕੱਲ ਕੰਮ ਤੋਂ ਜਦੋ ਘਰ ਵਾਪਸ ਪਰਤ ਰਿਹਾ ਸੀ ਤਾਂ ਰਸਤੇ ਵਿਚ ਉਸ ਨੂੰ ਇਕ ਮੋਟਰ ਸਾਈਕਲ ਸਵਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੇ ਸਿਰ ਉੱਤੇ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।