Skip to content
ਅਸਾਮ ਦੇ ਕਛਾਰ ਜ਼ਿਲ੍ਹੇ ਦੇ ਧੋਲਾਈ ਥਾਣਾ ਖੇਤਰ ਵਿੱਚ ਇੱਕ 30 ਸਾਲਾ ਔਰਤ ਨਾਲ ਉਸਦੇ ਦੋ ਬੱਚਿਆਂ ਦੇ ਸਾਹਮਣੇ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।ਪੁਲਿਸ ਨੇ ਦੱਸਿਆ ਕਿ ਦੋਸ਼ੀ 28 ਸਾਲਾ ਡਰਾਈਵਰ ਹੈ ਅਤੇ ਪੀੜਤ ਪਰਿਵਾਰ ਦੇ ਗੁਆਂਢ ਵਿੱਚ ਰਹਿੰਦਾ ਹੈ। ਪੁਲਿਸ ਦੇ ਅਨੁਸਾਰ, ਦੋਸ਼ੀ ਔਰਤ ਦੇ ਘਰ ਵਿੱਚ ਦਾਖਲ ਹੋਇਆ ਅਤੇ ਉਸਦੇ ਦੋ ਬੱਚਿਆਂ ਦੇ ਸਾਹਮਣੇ ਕਥਿਤ ਤੌਰ ‘ਤੇ ਉਸ ਨਾਲ ਬਲਾਤਕਾਰ ਕੀਤਾ।
ਪੁਲਿਸ ਨੇ ਦੱਸਿਆ ਕਿ ਉਸ ਨੇ ਔਰਤ ‘ਤੇ ਤੇਜ਼ਾਬ ਸੁੱਟ ਦਿੱਤਾ ਅਤੇ ਉੱਥੋਂ ਭੱਜ ਗਿਆ। ਜਦੋਂ ਔਰਤ ਦਾ ਪਤੀ ਘਰ ਪਹੁੰਚਿਆ ਤਾਂ ਉਸ ਨੇ ਆਪਣੀ ਪਤਨੀ ਦੇ ਹੱਥ-ਪੈਰ ਬੰਨ੍ਹੇ ਹੋਏ ਦੇਖੇ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ 22 ਜਨਵਰੀ ਨੂੰ ਵਾਪਰੀ ਸੀ ਅਤੇ ਅਗਲੇ ਦਿਨ ਮਾਮਲਾ ਦਰਜ ਕੀਤਾ ਗਿਆ ਸੀ। ਔਰਤ ਨੂੰ ਸਿਲਚਰ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫ਼ਰਾਰ ਮੁਲਜ਼ਮ ਦੀ ਭਾਲ ਜਾਰੀ ਹੈ
Post Views: 2,140
Related