Skip to content
ਰਾਵਲਪਿੰਡੀ ਵਿਖੇ ਪੁਲਿਸ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਦਰਅਸਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਵਿਅਕਤੀ ਨੂੰ 51 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰਾਵਲਪਿੰਡੀ ਦੇ SHO ਲਾਭ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਰੋਡ ਤੋਂ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਤਲਾਸ਼ੀ ਲਈ ਇੱਕ ਵਿਅਕਤੀ ਨੂੰ ਰੋਕਿਆ ਗਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 51 ਗ੍ਰਾਮ ਹੈਰੋਇਨ ਬਰਾਮਦ ਹੋਈ।
SHO ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਪ੍ਰਦੀਪ ਕੁਮਾਰ ਪੁੱਤਰ ਕਨ੍ਹਈਆ ਵਾਸੀ SBS ਨਗਰ ਫਗਵਾੜਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਦੀਪ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ। ਫਿਲਹਾਲ ਪੁਲਿਸ ਉਕਤ ਨੌਜਵਾਨ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕਰੇਗੀ।
Related