Skip to content
ਜਲੰਧਰ (ਵਿੱਕੀ ਸੂਰੀ) ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਸ ਵਿੱਚ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਕਾਇਰਤਾ ਦੀ ਸਿਖਰ ਹੈ। ਇਹ ਅਣਮਨੁੱਖੀ ਕਾਰਵਾਈ ਬਹੁਤ ਹੀ ਨਿੰਦਨਯੋਗ ਹੈ। ਪਹਿਲਗਾਮ ਵਿੱਚ ਆਤੰਕੀ ਹਮਲੇ ਵਿੱਚ ਮਾਰੇ ਗਏ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਮਿਤੀ 26-04-2025 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ( ਪਾ. ਛੇਵੀਂ) ਬਸਤੀ ਸ਼ੇਖ, ਵੱਡਾ ਬਾਜ਼ਾਰ, ਜਲੰਧਰ ਵਿਖੇ ਸ. ਮਨਜੀਤ ਸਿੰਘ ਟੀਟੂ ਕੌਂਸਲਰ ਵਾਰਡ ਨੰਬਰ 50 ਅਤੇ ਵਿਰੋਧੀ ਧਿਰ ਦੇ ਨੇਤਾ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ। ਦੁਪਹਿਰ 3:00 ਵਜੇ ਤੋਂ 5:00 ਤਕ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣਗੇ। ਕੌਂਸਲਰ ਸਰਦਾਰ ਮਨਜੀਤ ਸਿੰਘ ਟੀਟੂ ਨੇ ਆਮ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਵੀ ਇਸ ਪਾਠ ਦੇ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ।
Post Views: 2,052
Related