Skip to content
ਫਿਰੋਜ਼ਪੁਰ ( ਜਤਿੰਦਰ ਪਿੰਕਲ ) ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਫਿਰੋਜ਼ਪੁਰ ਡਾ.ਸਤਿੰਦਰ ਸਿੰਘ ਵੱਲੋਂ ਸਾਂਝੇ ਰੂਪ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਦੇ ਮੀਮੋ ਨੰਬਰ 333/G&C/2025 ਮਿਤੀ 6.10.2025 ਅਨੁਸਾਰ ਸਾਲ 2025-26 ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ ਦਸਵੀਂ ਕਲਾਸ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈਸਟ ਕੰਡਕਟ ਕਰਵਾਇਆ ਜਾਣਾ ਹੈ।ਇਹ ਟੈਸਟ ਜ਼ਿਲਾ ਪੱਧਰੀ ਅਤੇ ਸਕੂਲ ਪੱਧਰੀ ਕਮੇਟੀਆਂ ਦੀ ਨਿਗਰਾਨੀ ਹੇਠ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਰਜਿਸਟਰਡ ਏਜੰਸੀਆਂ ਵੱਲੋਂ ਕੀਤਾ ਜਾਣਾ ਹੈ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟੈਸਟ ਨਾਲ ਵਿਦਿਆਰਥਣਾਂ ਦੀ ਸ਼ਖਸ਼ੀਅਤ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਮਾਹਿਰਾਂ ਵੱਲੋਂ ਕੀਤੀ ਜਾਵੇਗੀ। ਇਹ ਟੈਸਟ ਜਿੱਥੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਆਪਣੇ ਜੀਵਨ ਵਿੱਚ ਵੱਖ-ਵੱਖ ਵਿਸ਼ਿਆਂ ਨੂੰ ਚੁਣਨ ਵਿੱਚ ਮਦਦ ਕਰੇਗਾ ਉੱਥੇ ਨਾਲ ਹੀ ਉਹਨਾਂ ਦੀਆਂ ਰੁਚੀਆਂ ਅਤੇ ਯੋਗਤਾਵਾਂ ਦੀ ਜਾਂਚ ਵੀ ਕਰੇਗਾ। ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਖੇਤਰ ਵਿੱਚ ਰਜਿਸਟਰਡ ਏਜੰਸੀਆਂ ਜੋਕਿ ਵਿਭਾਗ ਦੇ ਪੱਤਰ ਵਿੱਚ ਦਰਜ ਸ਼ਰਤਾਂ ਨੂੰ ਪੂਰੀਆਂ ਕਰਦੀਆਂ ਹਨ, ਉਹ ਆਪਣੀ ਪ੍ਰਪੋਜ਼ਲ ਆਪਣੀ ਦਫਤਰੀ ਈ.ਮੇਲ ਆਈ.ਡੀ. ਰਾਹੀਂ ਇਸ ਦਫਤਰ ਦੀ ਈ.ਮੇਲ ਆਈ.ਡੀ. [email protected] ‘ਤੇ ਮਿਤੀ 28.10.2025 ਤੱਕ ਭੇਜ ਸਕਦੀਆਂ ਹਨ।
Related