ਜਲੰਧਰ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਗ੍ਰੀਨ ਐਵੇਨਿਊ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰ ਇੱਕ ਘਰ ਦੇ ਬਾਹਰ ਖੜੀ ਕਾਰ ਦੇ ਟਾਇਰ ਲੈ ਕੇ ਫ਼ਰਾਰ ਹੋ ਗਏ ਹਨ। ਜਦ ਕਾਰ ਮਾਲਕ ਨੂੰ ਸਵੇਰੇ ਇਸ ਚੋਰੀ ਦੀ ਵਾਰਦਾਤ ਬਾਰੇ ਪਤਾ ਲੱਗਾ ਤਾਂ ਉਹ ਹੈਰਾਨ ਹੋ ਗਏ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਦੇ ਵੱਲੋਂ ਅਤੇ ਕਾਰ ਦੇ ਮਾਲਕ ਦੇ ਵੱਲੋਂ ਮੌਕੇ ‘ਤੇ ਪੁਲਿਸ ਨੂੰ ਸੂਚਿਤ ਕਰ ਇਸ ਮਾਮਲੇ ਦੇ ਬਾਰੇ ਜਾਣਕਾਰੀ ਦਿੱਤੀ ਹੈ। ਦਸ ਦਈਏ ਕਿ ਇਸ ਮਾਮਲੇ ਦੀ ਸੀਸੀਟੀਵੀ ਸਾਹਮਣੇ ਆਈ ਹੈ। ਜਿਸ ‘ਚ ਰਾਤ ਦਾ ਸਹਾਰਾ ਲੈ ਲੁਟੇਰੇ ਦੇ ਵੱਲੋਂ ਕਾਰ ਦੇ ਟਾਇਰ ਚੋਰੀ ਕਰਨ ਸ਼ਰਮਸਾਰ ਹਰਕਤ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਮਾਮਲੇ ਦੀ ਜਾਂਚ ਕਰਨ ਵਾਲੇ ਅਧਿਕਾਰੀ ਏਐਸਆਈ ਸੁਖਦੇਵ ਸਿੰਘ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੀੜਤ ਨੇ ਦੱਸਿਆ ਕਿ ਇਸ ਮੌਕੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਾਰ ਮਾਲਕ ਅਜੇ ਕੁਮਾਰ ਨੇ ਦੱਸਿਆ ਕਿ ਉਹ ਫੋਟੋਗ੍ਰਾਫਰ ਦਾ ਕੰਮ ਕਰਦਾ ਹੈ ਅਤੇ ਉਹ ਰਾਤ ਨੂੰ ਵਿਆਹ ਦਾ ਸਮਾਰੋਹ ਭੁਗਤਾ ਕੇ ਵਾਪਸ ਆਇਆ ਸੀ। ਜਿਸ ਤੋਂ ਬਾਅਦ ਜਦੋਂ ਉਹ ਸਵੇਰੇ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ ਤਾਂ ਉਸ ਨੇ ਦੇਖਿਆ ਕਿ ਕਾਰ ਦੇ ਚਾਰੇ ਟਾਇਰ ਗ਼ਾਇਬ ਸਨ। ਪੀੜਤ ਦੇ ਅਨੁਸਾਰ ਚੋਰਾਂ ਨੇ ਸਵੇਰੇ 3.45 ਵਜੇ ਇਹ ਵਾਰਦਾਤ ਕੀਤੀ। ਇਸ ਦੌਰਾਨ ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਲੀ ਵਿੱਚ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਕੁਮਾਰ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪਰਿਵਾਰ ਕਾਫ਼ੀ ਮਾਯੂਸ ਨਜ਼ਰ ਆ ਰਿਹਾ ਹੈ ਅਤੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ।