
Skip to content
ਪ੍ਰਧਾਨਗੀ ਤੋਂ ਅਸਤੀਫ਼ੇ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਿਊਜ਼ 18 ਪੰਜਾਬ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਸਾਨੂੰ ਪੰਜਾਬ ਵਿੱਚ ਇੱਕ ਸੀਟ ਵੀ ਨਹੀਂ ਮਿਲੀ, ਇਕ ਵੀ ਸੀਟ ਨਾ ਮਿਲਣਾ ਮੇਰੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇੱਕ ਵੀ ਸੀਟ ਨਾ ਆਉਣ ਕਰਕੇ ਮੈਂ ਅਸਤੀਫ਼ਾ ਦਿੱਤਾ ਹੈ।ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਆਪਣੇ ‘ਤੇ ਫੇਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡਾ ਵੋਟ ਪ੍ਰਤਿਸ਼ਤ ਵਧਿਆ ਹੈ, ਪਰ ਸੀਟ ਇੱਕ ਵੀ ਨਹੀਂ ਆਈ।Related