ਅੰਮ੍ਰਿਤਸਰ: (ਅਮਿਤ ਨਖਵਾਲ):- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਲੈ ਕੇ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੇ ਕਰੀਬ 92 ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ।


