Skip to content
ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈ ਖੁਰਦ ਨੇੜੇ ਸ਼ੁੱਕਰਵਾਰ ਤੜਕੇ 2 ਵਜੇ ਪਿਕਅਪ ਗੱਡੀ ਅਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ। ਇਹ ਸਾਰੇ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਕਿ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿਖੇ ਇਕ ਧਾਰਮਿਕ ਸਥਾਨ ‘ਤੇ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ। ਦੇਰ ਰਾਤ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।
Post Views: 2,170
Related