
Skip to content

ਜਿਲ੍ਹਾ ਕਪੂਰਥਲਾ ਰੈਸਲਿੰਗ ਐਸੋਸੀਏਸ਼ਨ ਨੇ ਨਗਰ ਸੁਧਾਰ ਟਰੱਸਟ ਫਗਵਾੜਾ ਤੋਂ ਮੈਟ ਅਤੇ ਟਰੇਨਿੰਗ ਲਈ ਜਗ੍ਹਾ ਦੀ ਕੀਤੀ ਮੰਗ
* ਟਰੱਸਟ ਚੇਅਰਮੈਨ ਜਰਨੈਲ ਨੰਗਲ ਨੂੰ ਦਿੱਤਾ ਮੰਗ ਪੱਤਰ
ਫਗਵਾੜਾ 24 ਜੂਨ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਓਲੰਪਿਕ ਐਸੋਸੀਏਸ਼ਨ ਆਫ ਪੰਜਾਬ ਤੋਂ ਮਾਨਤਾ ਪ੍ਰਾਪਤ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੀ ਸ਼ਾਖਾ ਜ਼ਿਲ੍ਹਾ ਕਪੂਰਥਲਾ ਰੈਸਲਿੰਗ ਐਸੋਸੀਏਸ਼ਨ ਦਾ ਇਕ ਵਫਦ ਜਿਲ੍ਹਾ ਪ੍ਰਧਾਨ ਰਿੰਪਲ ਕੁਮਾਰ, ਜਨਰਲ ਸਕੱਤਰ ਰੀਤ ਪ੍ਰੀਤ ਪਾਲ ਸਿੰਘ ਅਤੇ ਸਲਾਹਕਾਰ ਹਰਮੇਸ਼ ਪਾਠਕ ਦੀ ਅਗਵਾਈ ਹੇਠ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ ਨੂੰ ਮਿਲਿਆ। ਵਫਦ ਵਿੱਚ ਐਸੋਸੀਏਸ਼ਨ ਦੇ ਮੈਂਬਰ ਬੀ.ਐਸ. ਬਾਗਲਾ ਅਤੇ ਬਲਵਿੰਦਰ ਰੱਤੂ ਵੀ ਸ਼ਾਮਲ ਸਨ। ਇਸ ਦੌਰਾਨ ਪ੍ਰਧਾਨ ਰਿੰਪਲ ਕੁਮਾਰ ਅਤੇ ਜਨਰਲ ਸਕੱਤਰ ਰੀਤ ਪ੍ਰੀਤ ਪਾਲ ਸਿੰਘ ਨੇ ਚੇਅਰਮੈਨ ਜਰਨੈਲ ਨੰਗਲ ਨੂੰ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਜ਼ਿਲ੍ਹੇ ਵਿੱਚ ਰੈਸਲਿੰਗ ਖੇਡ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਪਹਿਲਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਦੇਣ ਦੇ ਮਕਸਦ ਨਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫਗਵਾੜਾ ਸਬ-ਡਵੀਜਨ ਅਧੀਨ ਰੈਸਲਿੰਗ ਖੇਡ ਵਿੱਚ ਦਲਚਸਪੀ ਰੱਖਦੇ ਅਨੇਕਾਂ ਨੌਜਵਾਨ ਪਹਿਲਵਾਨਾਂ ਨੂੰ ਵਧੀਆ ਸਿਖਲਾਈ ਦੇਣ ਲਈ ਮੈਟ ਅਤੇ ਜਗ੍ਹਾ ਦੀ ਬਹੁਤ ਸਖਤ ਜਰੂਰਤ ਹੈ। ਜੇਕਰ ਟਰੱਸਟ ਵਲੋਂ ਇਹਨਾਂ ਲੋੜਾਂ ਨੂੰ ਪੂਰਾ ਕੀਤਾ ਜਾਵੇ ਤਾਂ ਜਿਲ੍ਹਾ ਕਪੂਰਥਲਾ ਦੇ ਹੋਣਹਾਰ ਪਹਿਲਵਾਨ ਵਧੀਆ ਟਰੇਨਿੰਗ ਹਾਸਲ ਕਰਕੇ ਪੰਜਾਬ ਹੀ ਨਹੀਂ ਬਲਕਿ ਕੌਮੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਟੂਰਨਾਮੈਂਟਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਕਪੂਰਥਲਾ ਦਾ ਨਾਮ ਰੌਸ਼ਨ ਕਰ ਸਕਣਗੇ। ਚੇਅਰਮੈਨ ਜਰਨੈਲ ਨੰਗਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਦਾ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਉਹ ਖੁਦ ਵੀ ਖੇਡ ਪ੍ਰੇਮੀ ਹੋਣ ਦੇ ਨਾਤੇ ਕੁਸ਼ਤੀ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਉਪਰਾਲਾ ਕਰਨਗੇ। ਉਹਨਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਕਪੂਰਥਲਾ ਰੈਸਲਿੰਗ ਐਸੋਸੀਏਸ਼ਨ ਨੂੰ ਪਹਿਲਵਾਨਾਂ ਦੀ ਟਰੇਨਿੰਗ ਲਈ ਉਚਿਤ ਸਥਾਨ ਅਤੇ ਰੈਸਲਿੰਗ ਮੈਟ ਮੁਹੱਈਆ ਕਰਵਾਉਣ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਤਸਵੀਰ ਸਮੇਤ।

Related