ਜਲੰਧਰ (ਬੀਤੇ ਦਿਨ ) :- ਦੂਸਰੀ ਵਾਰ ਲੋਕ ਸਭਾ ਚੋਣ ਲੜਨ ਲਈ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਪਤਨੀ ਡਾ: ਸੁਨੀਤਾ ਰਿੰਕੂ ਨਾਲ ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮੱਥਾ ਟੇਕਿਆ। ਮੰਤਰੀ ਬਲਕਾਰ ਸਿੰਘ, ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਅਸ਼ਵਨੀ ਅਗਰਵਾਲ, ਸਟੀਫਨ ਕਲੇਰ, ਜੀਤ ਲਾਲ ਭੱਟੀ ਸਮੇਤ ਪਾਰਟੀ ਹਾਜ਼ਰ ਸਨ।

     

    ਗੁਰੂਘਰ ਪਹੁੰਚ ਕੇ ਸੁਸ਼ੀਲ ਰਿੰਕੂ ਨੇ ਸਿਰ ਝੁਕਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਅਤੇ ਰਹਿਮਤ ਸਦਕਾ ਉਨ੍ਹਾਂ ਨੂੰ ਪਿਛਲੇ ਸਾਲ ਲੋਕ ਸਭਾ ਜ਼ਿਮਨੀ ਚੋਣ ਵਿੱਚ ਵੱਡੀ ਜਿੱਤ ਮਿਲੀ ਸੀ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਨ ਆਏ ਹਨ। ਉਨ੍ਹਾਂ ਨੇ ਲੋਕਾਂ ਵੱਲੋਂ ਦਿੱਤੇ ਸਨੇਹ ਲਈ ਧੰਨਵਾਦ ਕੀਤਾ ਅਤੇ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਜਿਸ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਅਤੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਦੁਬਾਰਾ ਉਮੀਦਵਾਰ ਬਣਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਇਕੱਠੇ ਹੋ ਕੇ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਚੋਣ ਲੜਨ ਦਾ ਸੰਕਲਪ ਲਿਆ। ਪਾਰਟੀ ਆਗੂਆਂ ਨੇ ਕਿਹਾ ਕਿ ਜੋ ਕੁਝ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿੱਚ ਸਿਰਫ਼ ਦੋ ਸਾਲਾਂ ਵਿੱਚ ਕੀਤਾ ਹੈ, ਉਹ ਪੁਰਾਣੀਆਂ ਪਾਰਟੀਆਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ। ਇਸ ਦੌਰਾਨ ਇੱਥੇ ਪੁੱਜਣ ‘ਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸੁਸ਼ੀਲ ਰਿੰਕੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |