ਜਲੰਧਰ: (ਵਿੱਕੀ ਸੂਰੀ) ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਵਿੱਚ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਰੁਕਣ ਲਈ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਇਲਾਕੇ ਦੇ ਮੁਸਾਫਰਾਂ ਨੂੰ ਬਹੁਤ ਫਾਇਦਾ ਹੋਵੇਗਾ। ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਦੌਰਾਨ ਰਿੰਕੂ ਨੇ ਕਿਹਾ ਕਿ ਵੰਦੇ ਭਾਰਤ ਐਕਸਪ੍ਰੈਸ ਨਾਲ ਨਾ ਸਿਰਫ਼ ਜਲੰਧਰ ਬਲਕਿ ਪੂਰੇ ਦੁਆਬਾ ਖੇਤਰ ਦੇ ਲੋਕਾਂ ਨੂੰ ਫਾਇਦਾ ਹੋਵੇਗਾ, ਜਿਨ੍ਹਾਂ ਨੂੰ ਇਸ ਹਾਈ ਸਪੀਡ ਟਰੇਨ ‘ਚ ਜਲੰਧਰ ਤੋਂ ਨਵੀਂ ਦਿੱਲੀ ਵਿਚਾਲੇ ਸਫਰ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਅਤੇ ਵਪਾਰੀਆਂ ਨੂੰ ਇਸ ਕਦਮ ਦਾ ਫਾਇਦਾ ਹੋਵੇਗਾ।
ਵਰਨਣਯੋਗ ਹੈ ਕਿ ਇਸ ਟਰੇਨ ਨੂੰ ਜਲੰਧਰ ‘ਚ ਰੁਕਣ ਲਈ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਕਈ ਵਾਰ ਕੇਂਦਰੀ ਰੇਲ ਮੰਤਰੀ ਨੂੰ ਮਿਲ ਚੁੱਕੇ ਹਨ ਅਤੇ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ, ਜਿਸ ਨੂੰ ਦੇਖਦੇ ਹੋਏ ਆਖਿਰਕਾਰ ਰੇਲਵੇ ਨੇ ਇਸ ਟਰੇਨ ਨੂੰ ਜਲੰਧਰ ‘ਚ ਰੁਕਣ ਦੀ ਵਿਵਸਥਾ ਕਰ ਦਿੱਤੀ ਹੈ।