ਫਗਵਾੜਾ,(ਨਰੇਸ਼ ਪਾਸੀ, ਇੰਦਰਜੀਤ ਸ਼ਰਮਾ)– ਸ਼ਹਿਰ ਵਿਚ ਬੀਤੇ ਦਿਨ ਚਰਾੜੀ ਵਿਖੇ ਇਕ ਬੱਸ ਨੇ ਮੋਟਰ ਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਦੌਰਾਨ ਮੋਟਰ ਸਾਈਕਲ ਸਵਾਰ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ’ਚ ਜੇਰੇ ਇਲਾਜ਼ ਦਾਖ਼ਲ ਕਰਵਾਇਆ ਗਿਆ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਵਿਅਕਤੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਖਾਣ ਦਾ ਸਮਾਨ ਲੈਣ ਲਈ ਪਿੰਡ ਚਰਾੜੀ ਵਿਖੇ ਗਏ। ਇਸ ਦੌਰਾਨ ਇਕ ਤੇਜ਼ ਰਫਤਾਰ ਬੱਸ ਨੇ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸਦੇ ਨਾਲ ਮੋਟਰਸਾਈਕਲ ਉਤੇ ਬੈਠਾ ਦੂਜਾ ਵਿਅਕਤੀ ਹਰਜੀਤ ਕੁਮਾਰ ਦੋਵੇ ਹੇਠਾਂ ਡਿੱਗ ਗਏ ਅਤੇ ਜ਼ਖਮੀ ਹੋ ਗਏ। ਘਟਨਾ ਸਥਾਨ ਉੱਤੇ ਮੌਜੂਦ ਲੋਕਾਂ ਵਲੋਂ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਉਨ੍ਹਾਂ ਦਾ ਇਲਾਜ਼ ਕੀਤਾ ਗਿਆ.