ਜਲੰਧਰ,(ਵਿੱਕੀ ਸੂਰੀ)- ਸ਼ਹਿਰ ਦੇ ਦਾਣਾ ਮੰਡੀ ਵਿਖੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਇਕ ਟਰੱਕ ਵਲੋਂ ਦਾਣਾ ਮੰਡੀ ਵਿਖੇ ਇਕ ਵਿਅਕਤੀ ਨੂੰ ਕੁਚਲ ਦਿੱਤਾ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ। ਇਸ ਬਾਰੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੁਲਸ ਵਲੋਂ ਟਰੱਕ ਨੂੰ ਕਬਜ਼ੇ ’ਚ ਲੈ ਕੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।