ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ, ਅੰਡਰ-14 ਵਾਲੀਬਾਲ ਮੁਕਾਬਲੇ ਵਿੱਚ ਬਣੇ ਚੈਂਪੀਅਨ

ਜਤਿੰਦਰ ਪਿੰਕਲ, ਫਿਰੋਜ਼ਪੁਰ।

ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਵਿਲੇਜ ਸਪੋਰਟਸ ਫੈਸਟੀਵਲ 2026 ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਸਕੂਲ, ਕੁਲਗੜ੍ਹੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਅੰਡਰ-14 ਵਾਲੀਬਾਲ ਟੀਮ ਨੇ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ।

ਟੀਮ ਦੇ ਖਿਡਾਰੀਆਂ ਨੇ ਆਪਣੇ ਬਿਹਤਰੀਨ ਖੇਡ ਹੁਨਰ, ਅਨੁਸ਼ਾਸਨ, ਆਪਸੀ ਤਾਲਮੇਲ ਅਤੇ ਸਖ਼ਤ ਮਿਹਨਤ ਸਦਕਾ ਇਹ ਕਾਮਯਾਬੀ ਹਾਸਲ ਕੀਤੀ। ਇਸ ਜਿੱਤ ਨਾਲ ਸਕੂਲ ਦੇ ਨਾਲ-ਨਾਲ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।

ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵੱਲੋਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ।

ਇਸ ਸ਼ਾਨਦਾਰ ਜਿੱਤ ਦਾ ਸਿਹਰਾ ਖਿਡਾਰੀਆਂ ਦੀ ਅਣਥੱਕ ਮਿਹਨਤ, ਲਗਨ ਅਤੇ ਕੋਚ ਦੀ ਯੋਗ ਅਗਵਾਈ ਨੂੰ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਆਪਣੀਆਂ ਪ੍ਰਾਪਤੀਆਂ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।