ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਰਾਸ਼ਟਰਪਤੀ ਪੁਤਿਨ ਤੋਂ ਵੱਡੀ ਰਾਹਤ ਦੀ ਖ਼ਬਰ ਆਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਹ ਯੁੱਧ ਨੂੰ ਖ਼ਤਮ ਕਰਨ ਲਈ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸੰਭਾਵਤ ਗੱਲਬਾਤ ਵਿਚ ਯੂਕਰੇਨ ਬਾਰੇ ਸਮਝੌਤਾ ਕਰਨ ਲਈ ਤਿਆਰ ਹਨ। ਵੱਡੀ ਗੱਲ ਇਹ ਹੈ ਕਿ ਉਨ੍ਹਾਂ ਨੇ ਯੂਕਰੇਨੀ ਅਧਿਕਾਰੀਆਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਕੋਈ ਸ਼ਰਤਾਂ ਨਹੀਂ ਰੱਖੀ ਹੈ ।
ਪੁਤਿਨ ਨੇ ਕਿਹਾ ਕਿ ਰੂਸ ਸੰਘਰਸ਼ ਦੇ ਸ਼ਾਂਤਮਈ ਹੱਲ ਲਈ ਗੱਲਬਾਤ ਕਰਨ ਲਈ ਤਿਆਰ ਹੈ ਪਰ ਉਸਨੇ ਅਪਣੀ ਮੰਗ ਨੂੰ ਦੁਹਰਾਇਆ ਕਿ ਯੂਕਰੇਨ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਵਿਚ ਸ਼ਾਮਲ ਹੋਣ ਦੀ ਅਪਣੀ ਇੱਛਾ ਨੂੰ ਛੱਡ ਦੇਵੇ। ਹਾਲਾਂਕਿ ਯੂਕਰੇਨ ਅਤੇ ਪਛਮੀ ਦੇਸ਼ਾਂ ਨੇ ਇਨ੍ਹਾਂ ਮੰਗਾਂ ਨੂੰ ਰੱਦ ਕਰ ਦਿਤਾ ਹੈ।
ਪੁਤਿਨ ਨੇ ਕਿਹਾ ਕਿ ਉਹ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸੰਭਾਵੀ ਗੱਲਬਾਤ ਲਈ ਤਿਆਰ ਹਨ, ਜਿਨ੍ਹਾਂ ਨੇ ਯੂਕਰੇਨ ਵਿਚ ਸੰਘਰਸ਼ ਨੂੰ ਖ਼ਤਮ ਕਰਨ ਲਈ ਇਕ ਸਮਝੌਤੇ ‘ਤੇ ਗੱਲਬਾਤ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਟਰੰਪ ਨੂੰ ਮਿਲਦੇ ਹਾਂ ਤਾਂ ਸਾਡੇ ਕੋਲ ਚਰਚਾ ਲਈ ਮੁੱਦੇ ਹੋਣਗੇ।
ਪੁਤਿਨ ਨੇ ਕਿਹਾ ਕਿ ਰੂਸ ਯੂਕਰੇਨ ‘ਤੇ ਸੰਭਾਵਤ ਸ਼ਾਂਤੀ ਵਾਰਤਾ ‘ਚ ਸਮਝੌਤੇ ਲਈ ਤਿਆਰ ਹੈ। ਉਨ੍ਹਾਂ ਕਿਹਾ, ਰਾਜਨੀਤੀ ਸਮਝੌਤਾ ਕਰਨ ਦੀ ਕਲਾ ਹੈ। ਅਸੀਂ ਹਮੇਸ਼ਾ ਕਿਹਾ ਹੈ ਕਿ ਅਸੀਂ ਗੱਲਬਾਤ ਅਤੇ ਸਮਝੌਤਾ ਦੋਵਾਂ ਲਈ ਤਿਆਰ ਹਾਂ। ਨਾਲ ਹੀ ਪੁਤਿਨ ਨੇ ਕਿਹਾ ਕਿ ਗੱਲਬਾਤ ਜ਼ਮੀਨੀ ਸਥਿਤੀ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ।