Skip to content
ਜਲੰਧਰ (ਵਿੱਕੀ ਸੂਰੀ) : ਵਾਰਡ ਨੂੰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸ. ਮਨਜੀਤ ਸਿੰਘ ਟੀਟੂ ਨੇ ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਸਿੰਘ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਪੰਜਾਬ ਅਤੇ ਪੰਜਾਬੀਅਤ ਲਈ ਪਾਇਆ ਉਹਨਾਂ ਦਾ ਅਣਮੁੱਲਾ ਯੋਗਦਾਨ ਹਮੇਸ਼ਾ ਅਭੁੱਲ ਰਹੇਗਾ। ਮੈ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਸੱਚੇ ਪਾਤਸ਼ਾਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਸਮੇਤ ਸਮੁੱਚੇ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਦੱਸ ਦੇਈਏ ਕਿ ਕਮੇਡੀਅਨ ਜਸਵਿੰਦਰ ਭੱਲਾ ਨੇ 65 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਉਹ ਲਗਭਗ 1 ਮਹੀਨੇ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਮੋਹਾਲੀ ਵਿਚ ਕੀਤਾ ਜਾਵੇਗਾ। ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਵਿਚ ਹੋਇਆ ਸੀ। ਉਹ ਇਕ ਪ੍ਰੋਫ਼ੈਸਰ ਵੀ ਸਨ। ਉਨ੍ਹਾਂ ਨੇ 1988 ਵਿਚ ‘ਛਣਕਾਟਾ’ ਨਾਲ ਇਕ ਕਮੇਡੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਫ਼ਿਲਮ ‘ਦੁੱਲਾ ਭੱਟੀ’ ਨਾਲ ਅਦਾਕਾਰ ਬਣੇ।
Related