ਫਿਰੋਜ਼ਪੁਰ ( ਜਤਿੰਦਰ ਪਿੰਕਲ ) ਬਾਬਾ ਫਰੀਦ ਇੰਟਰਨੈਸ਼ਨਲ ਸਕੂਲ ਕੁੱਲਗੜੀ ਵਿਖੇ ਗਰਮੀ ਦੀਆਂ ਛੁੱਟੀਆਂ ਦੌਰਾਨ ਜਿੱਥੇ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧਤ ਘਰ ਦਾ ਕੰਮ ਦਿੱਤਾ ਗਿਆ ਉੱਥੇ ਹੀ ਸਕੂਲ ਸਟਾਪ ਵੱਲੋਂ ਵਿਦਿਆਰਥੀਆਂ ਨੂੰ ਸਾਹਿਪਾਠੀ ਕਿਰਿਆਵਾਂ ਸਬੰਧਿਤ ਮਾਡਲ ਤਿਆਰ ਕਰਨ ਲਈ ਕਿਹਾ ਗਿਆ ਵਿਦਿਆਰਥੀਆਂ ਵੱਲੋਂ ਬੜੇ ਉਤਸਾਹ ਨਾਲ ਮਾਡਲ ਤਿਆਰ ਕੀਤੇ ਗਏ ਇਨਾ ਕਰਿਆਵਾਂ ਵਿੱਚ ਬੱਚਿਆਂ ਨੇ ਗੰਦੇ ਪਾਣੀ ਨੂੰ ਸ਼ੁੱਧ ਕਿਵੇਂ ਕਰੀਏ ਵਾਤਾਵਰਨ ਦੀ ਸਾਂਭ ਸੰਭਾਲ ਤੇ ਸਾਇੰਸ ਸਬੰਧਤ ਮਾਡਲ ਬੜੇ ਹੀ ਸਚਾਰੂ ਢੰਗ ਨਾਲ ਪੇਸ਼ ਕੀਤੇ ਜਿੰਨਾ ਵਿਦਿਆਰਥੀਆਂ ਨੇ ਸਭ ਤੋਂ ਵਧੀਆ ਮਾਡਲ ਤਿਆਰ ਕੀਤੇ ਉਨਾਂ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਕੰਵਰਜੀਤ ਸਿੰਘ ਸੰਧੂ ਡਾਇਰੈਕਟਰ ਪਰਵਿੰਦਰ ਸਿੰਘ ਸੰਧੂ ਮੈਨੇਜਿੰਗ ਡਾਇਰੈਕਟਰ ਸ਼ੁਭਾਸ ਸਿੰਘ ਸਕੂਲ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਵੱਲੋਂ ਸਨਮਾਨਿਤ ਕੀਤਾ ਗਿਆ ਮੈਨੇਜਿੰਗ ਡਾਇਰੈਕਟਰ ਸ਼ਬਾਸ ਸਿੰਘ ਜੀ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਕਿਰਿਆਵਾਂ ਕਰਵਾ ਕੇ ਧਰਤੀ ਹੇਠਲੇ ਪਾਣੀ ਵਾਤਾਵਰਨ ਅਤੇ ਸਾਇੰਸ ਤੋਂ ਜਾਣੂ ਕਰਵਾਇਆ ਜਾਂਦਾ ਹੈ ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਸਹਿਪਾਠੀ ਕਿਰਿਆ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਤ ਕੀਤਾ ਗਿਆ।|