Skip to content
ਨਾਭਾ 29 ਅਕਤੂਬਰ (ਅਮਨ ਗਰਗ )
ਨਾਭਾ ਦੇ ਪ੍ਰਸਿੱਧ ਕਾਰੋਬਾਰੀ ਅਦਾਰੇ ‘ਸੰਕਰ ਟਰੈਂਡਿੰਗ’ ਦੇ ਮਾਲਕ ਅਨਿਲ ਗੁਪਤਾ ਦੀ ਪੂਜਨੀਕ ਮਾਤਾ ਸ੍ਰੀਮਤੀ ਰਾਜਕੁਮਾਰੀ ਜੀ ਦੇ ਅਕਾਲ ਚਲਣੇ ‘ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਸਖ਼ਸੀਅਤਾਂ ਵੱਲੋਂ ਗੁਪਤਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਪੁਨਰ ਸੁਰਜੀਤ ਕੌਰ ਕਮੇਟੀ ਦੇ ਮੈਂਬਰਾਂ ਸਮੇਤ ਅਨਿਲ ਗੁਪਤਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਪੁਨਰ ਸੁਰਜੀਤ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਆਗੂਆਂ ਨੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਮਾਤਾ ਜੀ ਦਾ ਸਾਇਆ ਸਿਰ ਤੋਂ ਉੱਠਣਾ ਪਰਿਵਾਰ ਲਈ ਇੱਕ ਅਸਹਿ ਅਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਇਸ ਦੁੱਖ ਦੀ ਘੜੀ ਵਿੱਚ ਅਫ਼ਸੋਸ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਗੁਰਮੀਤ ਸਿੰਘ ਕੋਟ, ਦਲਵਾਰਾ ਸਿੰਘ ਛੰਨਾ, ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਰਣਜੀਤ ਸਿੰਘ ਰਾਮਗੜ੍ਹ, ਧਰਮਿੰਦਰ ਭਜੋਮਾਜਰੀ, ਅਨਵਰ, ਸੁਰਜੀਤ ਧਨੌਲਾ ਅਤੇ ਚਮਕੌਰ ਸਿੰਘ ਰੱਖੜਾ ਆਦਿ ਵੀ ਸ਼ਾਮਲ ਸਨ, ਜਿਨ੍ਹਾਂ ਨੇ ਸੋਗਗ੍ਰਸਤ ਪਰਿਵਾਰ ਨਾਲ ਦੁੱਖ ਵੰਡਾਇਆ।
Related