ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਵਿਜੇ ਸਾਂਪਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ

ਫਗਵਾੜਾ, 12 ਅਕਤੂਬਰ (ਪੰਕਜ): ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 12 ਜੋੜਿਆਂ ਦੇ ਆਨੰਦ ਕਾਰਜ ਗੁਰੂ ਨਾਨਕ ਬਿਰਧ ਅਤੇ ਅਨਾਥ ਆਸ਼ਰਮ, ਸਪਰੋੜ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੂਰੀਆਂ ਧਾਰਮਿਕ ਮਰਿਆਦਾਵਾਂ ਅਨੁਸਾਰ ਸੰਪੰਨ ਹੋਏ। ਆਨੰਦ ਕਾਰਜ ਦੀਆਂ ਰਸਮਾਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਬਾਬਾ ਮੁਖਤਿਆਰ ਸਿੰਘ ਵੱਲੋਂ ਨਿਭਾਈਆਂ ਗਈਆਂ।

ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਵਿਜੇ ਸਾਂਪਲਾ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਪਵਨ ਕੁਮਾਰ ਬੀਸਲਾ, ਡਿਪਟੀ ਕਮਿਸ਼ਨਰ ਜੀ.ਐੱਸ.ਟੀ. ਤਰਲੋਚਨ ਸਿੰਘ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਤੇਜਪਾਲ ਬਸਰਾ ਅਤੇ ਮਾਰਕੀਟ ਕਮੇਟੀ ਫਗਵਾੜਾ ਦੇ ਚੇਅਰਮੈਨ ਅਨੁਰਾਗ ਮਨਖੰਡ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਗੁਰੂ ਮਾਂ ਸਵਰਨ ਦੇਵਾ ਜੀ ਮੋਰੋਂ, ਐੱਨ.ਆਰ.ਆਈ. ਗੁਰਦੇਵ ਸਿੰਘ ਬਿਨਿੰਗ ਯੂ.ਕੇ. ਅਤੇ ਬੀ.ਆਰ. ਕਟਾਰੀਆ ਯੂ.ਕੇ. ਨੇ ਵੀ ਸਮਾਗਮ ਵਿੱਚ ਸ਼ਾਮਲ ਹੋ ਕੇ ਜੋੜਿਆਂ ਨੂੰ ਸੁਖੀ ਵਿਆਹੁਤਾ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਸਮੂਹਿਕ ਵਿਆਹ ਸਮਾਜ ਸੇਵਾ ਦਾ ਸ਼ਲਾਘਾਯੋਗ ਉਪਰਾਲਾ: ਡਾ. ਰਾਜਕੁਮਾਰ ਚੱਬੇਵਾਲ

ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਧੀਆਂ ਦੇ ਵਿਆਹ ਦੀਆਂ ਤਿਆਰੀਆਂ ਕਰਨਾ ਪਰਿਵਾਰਾਂ ਲਈ ਆਰਥਿਕ ਪੱਖੋਂ ਕਾਫ਼ੀ ਔਖਾ ਹੋ ਗਿਆ ਹੈ। ਅਜਿਹੇ ਹਾਲਾਤ ਵਿੱਚ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਹਰ ਸਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਸਭਾ ਅਤੇ ਸੁਸਾਇਟੀ ਦੀ ਸਮੁੱਚੀ ਟੀਮ ਵਧਾਈ ਦੀ ਹੱਕਦਾਰ ਹੈ।

ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਵਿਜੇ ਸਾਂਪਲਾ ਨੇ ਵੀ ਸਰਬ ਨੌਜਵਾਨ ਸਭਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਇਸ ਸਮਾਜ ਸੇਵੀ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵਿੱਚ ਸਹਿਯੋਗ ਦੇਣਾ ਇੱਕ ਨੇਕ ਅਤੇ ਪੁੰਨ ਵਾਲਾ ਕਾਰਜ ਹੈ। ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਾਂਝ, ਸਹਿਯੋਗ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਸਮਾਜ ਦੇ ਹਰੇਕ ਸਮਰੱਥ ਵਿਅਕਤੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧੀਆਂ ਦੇ ਵਿਆਹ ਸਮੇਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨ ਵਾਲੇ ਪਰਿਵਾਰਾਂ ਦੀ ਸਹਾਇਤਾ ਲਈ ਸਾਰਿਆਂ ਨੂੰ ਦਿਲ ਖੋਲ੍ਹ ਕੇ ਅੱਗੇ ਆਉਣਾ ਚਾਹੀਦਾ ਹੈ।

ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਪਵਨ ਕੁਮਾਰ ਬੀਸਲਾ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਤੇਜਪਾਲ ਬਸਰਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਨਖੰਡ ਨੇ ਵੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਸਫਲ ਸਮਾਗਮ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਦੇਣ ਦੇ ਨਾਲ-ਨਾਲ ਸਮਾਜ ਵਿੱਚ ਸੇਵਾ ਅਤੇ ਸਹਿਯੋਗ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ।

ਨਵ-ਵਿਆਹੇ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਭੇਟ ਕੀਤਾ

ਸਮਾਗਮ ਦੌਰਾਨ ਨਵ-ਵਿਆਹੇ ਜੋੜਿਆਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਬਾਕਸ ਬੈੱਡ, ਭਾਂਡੇ, ਕੱਪੜੇ, ਬਿਸਤਰੇ, ਫਰਨੀਚਰ, ਰਸੋਈ ਦਾ ਸਾਮਾਨ ਅਤੇ ਹੋਰ ਘਰੇਲੂ ਵਰਤੋਂ ਦੀਆਂ ਵਸਤਾਂ ਭੇਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਸਿਲਾਈ ਮਸ਼ੀਨਾਂ, ਗਹਿਣੇ ਅਤੇ ਘੜੀਆਂ ਸਮੇਤ ਹੋਰ ਤੋਹਫ਼ੇ ਵੀ ਦਿੱਤੇ ਗਏ। ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਪਤਵੰਤਿਆਂ ਲਈ ਲੰਗਰ-ਪ੍ਰਸ਼ਾਦ ਦੀ ਅਤੁੱਟ ਸੇਵਾ ਵਰਤਾਈ ਗਈ।

ਸਮਾਗਮ ਦੇ ਅੰਤ ਵਿੱਚ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਸਮੂਹ ਸਹਿਯੋਗੀਆਂ, ਦਾਨੀਆਂ, ਮਹਿਮਾਨਾਂ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਅਜਿਹੇ ਨੇਕ ਕਾਰਜਾਂ ਲਈ ਸਮੁੱਚੇ ਸਮਾਜ ਦਾ ਸਹਿਯੋਗ ਮਿਲਦਾ ਹੈ ਤਾਂ ਹੋਰ ਵੀ ਉਤਸ਼ਾਹ ਨਾਲ ਸਮਾਜ ਸੇਵਾ ਦੇ ਕਾਰਜ ਕਰਨ ਦੀ ਪ੍ਰੇਰਨਾ ਮਿਲਦੀ ਹੈ। ਮੰਚ ਸੰਚਾਲਨ ਦੀ ਸੇਵਾ ਲੈਕਚਰਾਰ ਹਰਜਿੰਦਰ ਸਿੰਘ ਗੋਗਨਾ ਨੇ ਸ਼ਾਨਦਾਰ ਢੰਗ ਨਾਲ ਨਿਭਾਈ।

ਪਤਵੰਤਿਆਂ ਨੇ ਵੀ ਕੀਤੀ ਸ਼ਿਰਕਤ

ਇਸ ਮੌਕੇ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀ, ਜਤਿੰਦਰ ਸਿੰਘ ਕੁੰਦੀ, ਪਰਮਜੀਤ ਸਿੰਘ ਮਾਨ, ਲਖਵਿੰਦਰ ਕਲੇਰ, ਮਲਕੀਅਤ ਚੰਦ, ਦਲਜੀਤ ਰਾਜੂ ਦਰਵੇਸ਼ ਪਿੰਡ, ਸੰਤੋਸ਼ ਕੁਮਾਰ ਗੋਗੀ, ਕੁਲਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਮੰਡ, ਵਿੱਕੀ ਸੂਦ, ਹਨੀ ਧਾਲੀਵਾਲ, ਵਰੁਣ ਬੰਗੜ, ਐਡਵੋਕੇਟ ਰਜਨੀ ਬਾਲਾ, ਸਿਮਰ ਕੁਮਾਰ, ਦਵਿੰਦਰ ਸਿੰਘ, ਬਾਬਾ ਚਰਨਜੀਤ, ਬਲਦੇਵ ਸਿੰਘ, ਅਰੁਣ ਖੋਸਲਾ, ਹਰਮਿੰਦਰ ਸਿੰਘ ਬਸਰਾ, ਡਾ. ਸੁਖਦੀਪ ਸਿੰਘ ਝਾਵਰ, ਮਲਕੀਅਤ ਸਿੰਘ ਰਗਬੋਤਰਾ, ਪਰਮਜੀਤ ਸਿੰਘ ਖੁਰਾਣਾ, ਰਵਿੰਦਰ ਪਾਲ ਸੰਧੂ, ਪ੍ਰਿਤਪਾਲ ਕੌਰ ਤੁਲੀ, ਜਸਦੇਵ ਸਿੰਘ, ਸੁਸ਼ੀਲ ਮੈਨੀ, ਜਤਿੰਦਰ ਵਰਮਾਨੀ, ਇੰਦਰਜੀਤ ਬਾਲੀ, ਤਵਿੰਦਰ ਰਾਮ, ਦਲਜਿੰਦਰ ਸਿੰਘ ਪਟਵਾਰੀ, ਗੁਰਭੇਜ ਸਿੰਘ, ਅਵਤਾਰ ਸਿੰਘ ਭੁੰਗਰਨੀ, ਹੁਸਨ ਲਾਲ, ਨਰੇਸ਼ ਭਾਰਦਵਾਜ, ਤੇਜਸਵੀ ਭਾਰਦਵਾਜ, ਬਲਜਿੰਦਰ ਸਿੰਘ, ਬਲਵੀਰ ਠਾਕੁਰ, ਸੌਰਵ ਹਾਂਡਾ, ਅੰਕੁਸ਼ ਓਹਰੀ, ਵਿਜੈ ਪੰਡੋਰੀ, ਪਰਮਜੀਤ ਪੰਮਾ, ਪਤਵਿੰਦਰ ਸਿੰਘ ਛਾਬੜਾ, ਮਨਿੰਦਰ ਸਿੰਘ ਜੌਹਲ, ਅੰਮ੍ਰਿਤ ਪਾਲ ਸਿੰਘ ਮਾਹਲ, ਸੁਧਾ ਬੇਦੀ, ਡਾ. ਰਣਜੀਤ ਸਿੰਘ ਨਾਗਪਾਲ, ਰਾਮ ਲੁਭਾਇਆ, ਇੰਦਰਜੀਤ ਭਗਤਪੁਰਾ, ਅਨੂ ਸਹੋਤਾ, ਅਸ਼ਵਨੀ ਸਹੋਤਾ, ਵਰਿੰਦਰ ਸਿੰਘ ਕੰਬੋਜ, ਸ਼ੀਤਲ ਕੋਹਲੀ, ਲਾਇਨ ਗੁਰਦੀਪ ਸਿੰਘ ਕੰਗ, ਸਨੀ ਪੰਚ, ਬਲਵੀਰ ਵਰਮਾਨੀ, ਵਿਨੋਦ ਵਰਮਾਨੀ, ਦਵਿੰਦਰ ਸਿੰਘ, ਪਰਮਿੰਦਰ ਸਿੰਘ ਲਾਡੀ, ਰਾਜ ਕੁਮਾਰ ਗੁਪਤਾ, ਸਰਬਰ ਗੁਲਾਮ, ਬਲਜਿੰਦਰ ਸਿੰਘ ਸਰਪੰਚ, ਸਮਰ ਗੁਪਤਾ, ਵੀ.ਪੀ. ਸਿੰਘ ਅਰੋੜਾ, ਵਿਪਨ ਖੁਰਾਣਾ, ਜੋਗਿੰਦਰ ਕੁਮਾਰ, ਜੀਵਨ ਲਾਲ ਅੱਗਰਵਾਲ, ਡਾ. ਵਿਜੇ ਕੁਮਾਰ, ਰਵਿੰਦਰ ਸਿੰਘ ਰਾਏ, ਰਣਜੀਤ ਸਿੰਘ ਬੇਦੀ, ਗੁਰਦੀਪ ਸਿੰਘ ਤੁਲੀ, ਮਦਨ ਲਾਲ ਕੋਰੋਟਾਨੀਆ, ਪਦਮ ਲਾਲ ਵਧਾਵਨ, ਰਾਜ ਸੰਧੂ, ਗੁਲਸ਼ਨ ਕਪੂਰ, ਜਗਜੀਤ ਸੇਠ, ਰਾਜ ਕੁਮਾਰ ਕਨੌਜੀਆ, ਗੁਰਚਰਨ ਵਿੱਕੀ, ਪਰਮਜੀਤ ਰਾਏ, ਸਾਹਿਬਜੀਤ ਸਾਬੀ, ਜਸ਼ਨ ਮਹਿਰਾ, ਗੁਰਸ਼ਰਨ ਬਾਸੀ, ਰਾਕੇਸ਼ ਕੋਛੜ, ਅਸ਼ੋਕ ਕੁਮਾਰ ਡੀ.ਪੀ., ਰਮਨ ਨਹਿਰਾ, ਸ਼ਿਵ ਕੁਮਾਰ, ਚਰਨਜੀਤ ਸ਼ੇਰਗਿੱਲ, ਸੌਰਵ ਮੱਲ੍ਹਣ, ਨਰਿੰਦਰ ਸੈਣੀ, ਸੁਰਿੰਦਰ ਬੱਧਣ, ਬਜਿੰਦਰ ਕੁਮਾਰ, ਬਖਸ਼ੀਸ਼ ਰਾਮ, ਹਰੀਪਾਲ, ਜਗਜੀਤ ਸਿੰਘ, ਕਰਮਜੀਤ ਸਿੰਘ, ਚਰਨਪ੍ਰੀਤ ਸਿੰਘ, ਮੈਡਮ ਆਸ਼ੂ ਬੱਗਾ, ਮੈਡਮ ਸੁਖਪ੍ਰੀਤ ਕੌਰ, ਮੈਡਮ ਗੁਰਜੀਤ ਕੌਰ, ਮੈਡਮ ਨਵਜੋਤ ਕੌਰ, ਮੈਡਮ ਜਸਪ੍ਰੀਤ ਕੌਰ, ਨਿਰਮਲਜੀਤ, ਰਾਕੇਸ਼ ਮਰਵਾਹਾ, ਸੁਖਦੇਵ ਲਾਡੀ, ਰਮੇਸ਼ ਸਰੋਆ, ਸੁਖਵਿੰਦਰ ਕੁਮਾਰ, ਬਲਵੀਰ ਬੱਧਣ, ਕਸ਼ਮੀਰ ਸਿੰਘ ਭਗਤਪੁਰਾ, ਗਣੇਸ਼ ਸਿੰਘ, ਸੰਜੂ ਚਹਿਲ, ਜਤਿੰਦਰ ਸਿੰਘ ਸੇਵਾਦਾਰ, ਅਮਨਦੀਪ ਸਿੰਘ ਅਤੇ ਸੁਰਜੀਤ ਸਿੰਘ ਬਾਹੜਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।