
Skip to content

ਜਲੰਧਰ( ਅਮਨਦੀਪ)- ਅੱਜ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਕਿ ਸਰਦਾਰ ਸਰਬ ਪਾਲ ਸਿੰਘ ਬਾਵਾ ਜੀ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਸਰਬ ਪਾਲ ਬਾਵਾ ਜੀ ਕੁਝ ਸਮੇਂ ਤੋਂ ਬਿਮਾਰ ਸਨ ਤੇ ਉਹਨਾਂ ਦਾ ਇਲਾਜ ਲੁਧਿਆਣਾ ਦੇ ਇੱਕ ਨਿਜੀ ਹਸਪਤਾਲ ਦੇ ਵਿੱਚ ਚੱਲ ਰਿਹਾ ਸੀ ਪਰ ਸਿਹਤ ਵਿੱਚ ਕੋਈ ਵੀ ਸੁਧਾਰ ਨਹੀਂ ਹੋ ਰਿਹਾ ਸੀ ਤੇ ਅੱਜ ਕਰੀਬ ਸ਼ਾਮ 8 ਵਜੇ ਡਾਕਟਰਾਂ ਨੇ ਸਰਬ ਪਾਲ ਬਾਵਾ ਜੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇੱਥੇ ਇਹ ਦੱਸ ਦਈਏ ਕਿ ਬਾਵਾ ਜੀ ਵਾਰਡ ਨੰਬਰ 50 ਦੇ ਕੌਂਸਲਰ ਤੇ ਵਿਰੋਧੀ ਧਿਰ ਦੇ ਨੇਤਾ ਮਨਜੀਤ ਸਿੰਘ ਟੀਟੂ ਦੇ ਬਹੁਤ ਹੀ ਕਰੀਬੀ ਸਨ ਤੇ ਉਹਨਾਂ ਨਾਲ ਪਰਿਵਾਰਕ ਸਾਂਝ ਸੀ।
ਇਸ ਮੌਕੇ ਸਰਦਾਰ ਮਨਜੀਤ ਸਿੰਘ ਟੀਟੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਬਾਵਾ ਜੀ ਦਾ ਅੰਤਿਮ ਸੰਸਕਾਰ ਕੱਲ ਮਿਤੀ 13 ਜੁਲਾਈ 2025 ਨੂੰ ਦੁਪਹਿਰ 12 ਵਜੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
Related