
Skip to content
ਜਲੰਧਰ, 21 ਅਗਸਤ (ਵਿੱਕੀ ਸੂਰੀ) – ਵਾਰਡ ਨੰਬਰ 50 ਤੋਂ ਭਾਜਪਾ ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਮੋਰਚਾ ਸੰਭਾਲਦਿਆਂ ਕਿਹਾ ਕਿ ਸ਼ਾਹਕੋਟ ਵਿਖੇ ਭਾਜਪਾ ਨੇਤਾਵਾਂ ਦੀ ਗਿਰਫਤਾਰੀ ਸਿੱਧਾ-ਸਿੱਧਾ ਰਾਜਨੀਤਿਕ ਬਦਲੇ ਦੀ ਨੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਗਿਰਫਤਾਰੀਆਂ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਤਹਿਤ ਕੀਤੀਆਂ ਗਈਆਂ ਹਨ।ਮਨਜੀਤ ਸਿੰਘ ਟੀਟੂ ਨੇ ਕਿਹਾ, “ਭਾਜਪਾ ਦੇ ਸਾਰੇ ਨੇਤਾ, ਜਿਨ੍ਹਾਂ ਵਿੱਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਸ਼ਾਮਿਲ ਹਨ, ਲੋਕਾਂ ਦੀ ਮਦਦ ਕਰਨ ਅਤੇ ਹੜ੍ਹਾਂ ਕਾਰਨ ਪੀੜਤ ਲੋਕਾਂ ਦਾ ਹੌਸਲਾ ਵਧਾਉਣ ਲਈ ਸ਼ਾਹਕੋਟ ਪਹੁੰਚੇ ਸਨ। ਪਰ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਗਿਰਫਤਾਰੀ ਕਰਕੇ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੀ ਅਸਲ ਚਿਹਰਾ ਦੱਸ ਦਿੱਤਾ ਹੈ।”ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇ ਹਨ ਅਤੇ ਹੁਣ ਵੀ ਹਰ ਇੱਕ ਮੁੱਦੇ ‘ਤੇ ਨਜ਼ਰ ਰੱਖ ਰਹੇ ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪੰਜਾਬ ਨੂੰ ਨਾ ਹੋਵੇ। ਇਹ ਗ੍ਰਿਫਤਾਰੀਆਂ ਦਬਾਅ ਬਣਾਉਣ ਦੀ ਕੋਸ਼ਿਸ਼ ਹਨ, ਪਰ ਭਾਜਪਾ ਕਿਸੇ ਵੀ ਹਾਲਤ ਵਿੱਚ ਪਿੱਛੇ ਨਹੀਂ ਹਟੇਗੀ।ਸਰਦਾਰ ਮਨਜੀਤ ਸਿੰਘ ਟੀਟੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਗ੍ਰਿਫ਼ਤਾਰ ਕੀਤੇ ਨੇਤਾਵਾਂ ਨੂੰ ਜਲਦੀ ਰਿਹਾ ਨਾ ਕੀਤਾ ਗਿਆ, ਤਾਂ ਭਾਜਪਾ ਵੱਲੋਂ ਸੂਬਾ ਭਰ ਵਿੱਚ ਵੱਡੇ ਪੱਧਰ ‘ਤੇ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਮਾਨ ਸਰਕਾਰ ਉੱਤੇ ਹੋਏਗੀ।Related