ਅਮਿਤ ਨੱਖਵਾਲ: ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਜਿਕ ਸਮਰਸਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਣ ਲਈ ਕਰਵਾਏ ਗਏ ਸਮਰਸਤਾ ਸੰਕਲਪ ਯਾਤਰਾ ਦੇ ਸਮਾਗਮ ਵਿੱਚ ਨਗਰ ਨਿਗਮ ਜਲੰਧਰ ਦੇ ਵਿਰੋਧੀ ਧਿਰ ਦੇ ਨੇਤਾ (LOP) ਸਰਦਾਰ ਮਨਜੀਤ ਸਿੰਘ ਟੀਟੂ ਨੇ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ।
ਸਰਦਾਰ ਮਨਜੀਤ ਸਿੰਘ ਟੀਟੂ ਦੇ ਨਾਲ ਜੀਵਨ ਜੋਤੀ (ਇੰਡਸਟਰੀ ਸੈੱਲ ਕਨਵੀਨਰ, ਭਾਜਪਾ ਜਲੰਧਰ), ਸੁਰਿੰਦਰ ਸ਼ਰਮਾ (ਪੱਪੂ), ਨਰਿੰਦਰ ਨੰਦਾ, ਪੰਕਜ ਸੋਨੂੰ ਬਾਬਾ ਜੀ, ਗਗਨਦੀਪ (ਗੋਰੀ), ਮਾਨਵ, ਸ਼ਿਵਮ ਟੰਡਨ, ਰਿਤਿਕ, ਜਤਿਨ, ਬਾਬੂ ਜੀ, ਪਰਮਿੰਦਰ ਜੋਨੀ ਅਤੇ ਅਮਿਤ ਨੱਖਵਾਲ ਵੀ ਸਮਾਗਮ ਵਿੱਚ ਸ਼ਾਮਲ ਹੋਏ।
ਸਮਾਗਮ ਦੌਰਾਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਵੱਲੋਂ ਦਿੱਤੇ ਗਏ ਬਰਾਬਰਤਾ, ਏਕਤਾ, ਆਪਸੀ ਭਾਈਚਾਰੇ ਅਤੇ ਸਮਾਜਿਕ ਸਮਰਸਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਸਰਦਾਰ ਮਨਜੀਤ ਸਿੰਘ ਟੀਟੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹਨ। ਗੁਰੂ ਜੀ ਨੇ ਸਮਾਜ ਵਿੱਚੋਂ ਜਾਤ-ਪਾਤ ਅਤੇ ਭੇਦਭਾਵ ਨੂੰ ਖ਼ਤਮ ਕਰਕੇ ਬਰਾਬਰਤਾ, ਆਪਸੀ ਸਤਿਕਾਰ ਅਤੇ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਦਿੱਤਾ। ਅੱਜ ਦੇ ਸਮੇਂ ਵਿੱਚ ਗੁਰੂ ਜੀ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੀ ਬਹੁਤ ਲੋੜ ਹੈ।
ਉਨ੍ਹਾਂ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਮਜ਼ਬੂਤ ਕਰਨ ਵਾਲੀ ਇੱਕ ਮਹੱਤਵਪੂਰਨ ਪਹਿਲ ਹੈ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ।

ਅੰਤ ਵਿੱਚ ਸਰਦਾਰ ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਵਿੱਚ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।

ਰਿਪੋਰਟ: ਅਮਿਤ ਨੱਖਵਾਲ