ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਫ਼ਿਰੋਜ਼ਪੁਰ (ਜਤਿੰਦਰ ਪਿੰਕਲ) — ਪੱਤਰਕਾਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਸੱਚੀ ਤੇ ਨਿਰਪੱਖ ਪੱਤਰਕਾਰੀ ਲਈ ਜਾਣੇ ਜਾਂਦੇ ਸਤਲੁਜ ਪ੍ਰੈੱਸ ਕਲੱਬ ਫ਼ਿਰੋਜ਼ਪੁਰ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਵੀਂ ਪ੍ਰਬੰਧਕੀ ਕਮੇਟੀ ਦੀ ਚੋਣ ਕੀਤੀ ਗਈ। ਕਲੱਬ ਦੇ ਪ੍ਰਧਾਨ ਗੁਰਨਾਮ ਸਿੱਧੂ ਅਤੇ ਚੇਅਰਮੈਨ ਵਿਜੇ ਸ਼ਰਮਾ ਪਹਿਲਾਂ ਹੀ ਚੁਣੇ ਜਾ ਚੁੱਕੇ ਸਨ, ਜਦਕਿ ਬਾਕੀ ਅਹੁਦੇਦਾਰਾਂ ਦਾ ਐਲਾਨ ਅੱਜ ਕਲੱਬ ਦੇ ਮੁੱਖ ਦਫ਼ਤਰ ਵਿਖੇ ਕੀਤਾ ਗਿਆ।

ਇਸ ਮੌਕੇ ਜਸਵਿੰਦਰ ਸਿੰਘ ਸੰਧੂ ਨੂੰ ਸਰਪ੍ਰਸਤ, ਜਸਮਿੰਦਰ ਸਿੰਘ ਸੰਧੂ ਨੂੰ ਮੁੱਖ ਸਲਾਹਕਾਰ, ਸੁਖਜਿੰਦਰ ਸਿੰਘ ਸੰਧੂ ਨੂੰ ਸੀਨੀਅਰ ਮੀਤ ਪ੍ਰਧਾਨ, ਅਸ਼ੋਕ ਕੁਮਾਰ ਅਤੇ ਕੰਵਰਜੀਤ ਸਿੰਘ ਸੰਧੂ ਨੂੰ ਮੀਤ ਪ੍ਰਧਾਨ, ਗੁਰਦਰਸ਼ਨ ਸਿੰਘ ਸੰਧੂ ਨੂੰ ਜਨਰਲ ਸਕੱਤਰ, ਰਾਕੇਸ਼ ਕਪੂਰ ਨੂੰ ਖ਼ਜ਼ਾਨਚੀ, ਸੁਖਵਿੰਦਰ ਸਿੰਘ ਸੁੱਖੀ ਨੂੰ ਜੁਆਇੰਟ ਸਕੱਤਰ, ਕਪਿਲ ਸੇਠੀ ਨੂੰ ਕੋਆਰਡੀਨੇਟਰ ਅਤੇ ਮਨੋਹਰ ਲਾਲ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।

ਨਵੀਂ ਚੁਣੀ ਗਈ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਉਹ ਸਤਲੁਜ ਪ੍ਰੈੱਸ ਕਲੱਬ ਦੀ ਮਜ਼ਬੂਤੀ, ਪੱਤਰਕਾਰ ਭਾਈਚਾਰੇ ਦੇ ਹੱਕਾਂ ਦੀ ਰਾਖੀ ਅਤੇ ਪੱਤਰਕਾਰੀ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਲੱਬ ਦੀ ਚੜ੍ਹਦੀ ਕਲਾ ਅਤੇ ਪੱਤਰਕਾਰਾਂ ਦੀ ਏਕਤਾ ਲਈ ਸਾਰੇ ਮੈਂਬਰ ਮਿਲਜੁਲ ਕੇ ਕੰਮ ਕਰਨਗੇ।

ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ ਗਈ।