ਮੋਹਾਲੀ : 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ; ਸਕੂਲਾਂ ਤੋਂ ਬੱਚੇ ਘਰ ਭੇਜਣ ਦੇ ਹੁਕਮ

ਮੋਹਾਲੀ (ਅਰਸ਼ਦੀਪ ਸਿੰਘ ਕਾਲੜਾ)  :- ਸੂਤਰਾਂ ਦੇ ਹਵਾਲੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਏ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਨੂੰ ਖਾਲੀ ਕਰਵਾ ਕੇ ਚੈਕਿੰਗ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ, ਮੋਹਾਲੀ ਦੇ ਸ਼ਿਵਾਲਿਕ ਸਕੂਲ ਵੱਲੋਂ ਮਾਪਿਆਂ ਨੂੰ ਈਮੇਲ ਭੇਜ ਕੇ ਆਪਣੇ ਬੱਚਿਆਂ ਨੂੰ ਤੁਰੰਤ ਸਕੂਲ ਤੋਂ ਘਰ ਲੈ ਜਾਣ ਲਈ ਕਿਹਾ ਗਿਆ ਹੈ। ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਹੈ।

ਫਿਲਹਾਲ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਧਮਕੀ ਦੀ ਸੱਚਾਈ ਅਤੇ ਇਸ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।