ਫਿਰੋਜ਼ਪੁਰ (ਜਤਿੰਦਰ ਪਿੰਕਲ ):– ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀ ਕਲਾਸ ਦੇ ਨਤੀਜੇ ਵਿਚ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਭਾਨੇ ਵਾਲਾ (ਗੱਟੀ ਰਹੀਮ ਕੇ) ਵਿਖੇ ਸਥਿਤ ਸ਼ਹੀਦ ਭਗਤ ਸਿੰਘ ਮਾਡਲ ਹਾਈ ਸਕੂਲ ਦਾ 10ਵੀ ਕਲਾਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਕੇਸਰ ਨੇ ਦੱਸਿਆ ਕਿ ਇਹ ਸਕੂਲ ਪਿਛਲੇ ਕਈ ਸਾਲਾਂ ਤੋਂ ਵਧੀਆ ਨਤੀਜੇ ਦੇ ਰਿਹਾ ਹੈ ਇਸ ਵਾਰ ਵੀ ਸਕੂਲ ਵਿੱਚ 25 ਬੱਚਿਆਂ ਨੇ 10ਵੀ ਦੀ ਪ੍ਰੀਖਿਆ ਦਿੱਤੀ ਤੇ ਸਾਰੇ ਦੇ ਸਾਰੇ ਵਿਦਿਆਰਥੀ ਪਹਿਲੇ ਦਰਜ਼ੇ ਨਾਲ ਪਾਸ ਹੋਏ ਹਨ। ਇਸ ਵਾਰ ਸਕੂਲ ਦੀ ਵਿਦਿਆਰਥਣ ਅੰਸ਼ਪ੍ਰੀਤ ਨੇ 614/650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਇਸ ਤੋਂ ਇਲਾਵਾ ਕਾਜਲ ਰਾਣੀ ਨੇ 571/650 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਸੰਦੀਪ ਕੌਰ ਨੇ 563/650 ਅੰਕ ਲੈ ਕੇ ਤੀਜਾ ਸਥਾਨ, ਜੋਬਨਪ੍ਰੀਤ ਨੇ 555/650 ਅੰਕ ਲੈ ਕੇ ਚੌਥਾ, ਸੰਜਨਾ ਤੇ ਸਿਮਰਨ ਨੇ ਕ੍ਰਮਵਾਰ ਪੰਜਵਾ ਤੇ ਛੇਵਾ ਸਥਾਨ ਹਾਸਲ ਕਰਕੇ ਆਪਣਾ ਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸਕੂਲ ਦੇ ਬਹੁਤ ਸਾਰੇ ਵਿਦਿਆਰਥੀ ਇੰਜੀਨੀਅਰ, ਵਕੀਲ, ਪੰਜਾਬ ਪੁਲੀਸ, ਪੰਚਾਇਤੀ ਮਹਿਕਮੇ, ਆਰਮੀ, ਆਦਿ ਵਿਚ ਨੋਕਰੀ ਕਰ ਰਹੇ ਹਨ। ਇਸ ਤੋਂ ਇਲਾਵਾ ਸਕੂਲ ਦੇ ਬਹੁਤ ਸਾਰੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵੱਖ ਵੱਖ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਇਸ ਮੌਕੇ ਉਹਨਾਂ ਚੰਗੀਆਂ ਪੁਜੀਸ਼ਨਾ ਲੈਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਸਕੂਲ ਦੇ ਅਧਿਆਪਕਾਂ ਦੀ ਸਖਤ ਮਿਹਨਤ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਲਗਨ ਦਾ ਨਤੀਜਾ ਹੈ। ਉਹਨਾਂ ਨੇ ਇਸ ਪ੍ਰਾਪਤੀ ਲਈ ਸਕੂਲ ਦੇ ਸਮੁੱਚੇ ਸਟਾਫ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਵਾਇਸ ਪ੍ਰਿੰਸੀਪਲ ਮੈਡਮ ਸੁਨੀਲ ਰਾਣਾ, ਸਾਕਸ਼ੀ, ਬਲਵੀਰ ਕੌਰ, ਕੁਲਦੀਪ ਕੌਰ, ਸਰਿਤਾ, ਸੰਤੋਸ਼, ਸਲਮਾ, ਦੀਪ ਕੌਰ, ਮਨਦੀਪ ਕੌਰ, ਸਿਮਰਨਜੀਤ ਕੌਰ ਆਦਿ ਸਕੂਲ ਸਟਾਫ ਹਾਜਿਰ ਸਨ।