ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ (IMD) ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ।ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-ਐੱਨਸੀਆਰ ‘ਚ ਬੁੱਧਵਾਰ-ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।ਇਧਰ, ਰਾਜਸਥਾਨ ਦੇ ਟੋਂਕ ਜ਼ਿਲ੍ਹੇ ਵਿਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ਤੋਂ ਬਾਅਦ ਭਲਕੇ 3 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਟੋਂਕ ਕਲੈਕਟਰ ਡਾ: ਸੌਮਿਆ ਝਾਅ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ।
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਲਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲ ਸਟਾਫ਼ ਨੂੰ ਆਮ ਵਾਂਗ ਸਕੂਲ ਆਉਣਾ ਪਵੇਗਾ।
https://x.com/welcomepunjab/status/1819318185314648137
ਟੋਂਕ ਕਲੈਕਟਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਟੋਂਕ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ ਹੜ੍ਹ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ਦੇ ਆਧਾਰ ਉਤੇ ਜ਼ਿਲੇ ‘ਚ 3 ਅਗਸਤ ਨੂੰ ਭਾਰੀ ਮੀਂਹ ਅਤੇ ਹੜ੍ਹਾਂ ਦੇ ਮੱਦੇਨਜ਼ਰ ਪਹਿਲੀ ਜਮਾਤ ਤੋਂ 12ਵੀਂ ਜਮਾਤ ਤੱਕ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਟੋਂਕ ਕਲੈਕਟਰ ਡਾ: ਸੌਮਿਆ ਝਾਅ ਨੇ ਕਿਹਾ ਹੈ ਕਿ ਆਫ਼ਤ ਪ੍ਰਬੰਧਨ ਐਕਟ 2005 ਦੇ ਚੈਪਟਰ 4 ਦੀ ਧਾਰਾ 30 ਦੇ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ 3 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਵਿਦਿਆਰਥੀਆਂ ਲਈ ਲਾਗੂ ਹੈ।ਬਾਕੀ ਸਟਾਫ਼ ਪਹਿਲਾਂ ਵਾਂਗ ਕੰਮ ਕਰੇਗਾ। ਜ਼ਿਲ੍ਹੇ ਦੇ ਸਮੂਹ ਅਦਾਰਿਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣ। ਜੇਕਰ ਕੋਈ ਸੰਸਥਾ ਨਿਰਧਾਰਤ ਸਮੇਂ ਤੋਂ ਬਾਅਦ ਸਕੂਲ ਚਲਾਉਂਦੀ ਪਾਈ ਗਈ ਤਾਂ ਉਸ ਵਿਰੁੱਧ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਕਾਰਵਾਈ ਕੀਤੀ ਜਾਵੇਗੀ।