ਪੰਜਾਬ ਵਿਚ 17 ਜਨਵਰੀ ਯਾਨੀ ਭਲਕੇ ਛੁੱਟੀ ਦਾ ਐਲਾਨ ਜਿਲਾ ਮਾਲੇਰਕੋਟਲਾ ਲਈ ਕੀਤਾ ਗਿਆ ਹੈ। ਇਹ ਐਲਾਨ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਕੀਤਾ ਹੈ।ਦੱਸ ਦੇਈਏ ਕਿ ਸਰਵਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਨੇਗੋਸ਼ੀਏਬਲ ਇੰਪਰੂਵਮੈਂਟ ਐਕਟ 1881 ਦੀ ਧਾਰਾ 25 ਤਹਿਤ ਭਲਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲ, ਸਿੱਖਿਅਕ ਸੰਸਥਾਵਾਂ, ਯੂਨੀਵਰਸਿਟੀ, ਕਾਲਜ ਬੈਂਕਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿਚ ਹਿੱਸਾ ਲੈ ਸਕਣ।

ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਉਕਤ ਹੁਕਮ ਉਨ੍ਹਾਂ ਸਿੱਖਿਅਕ ਸੰਸਥਾਵਾਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਤੇ ਕਾਲਜਾਂ ‘ਤੇ ਲਾਗੂ ਨਹੀਂ ਹੈ, ਜਿਥੇ ਪ੍ਰੀਖਿਆਵਾਂ ਚੱਲ ਰਹੀਆਂ ਹਨ।