
Skip to content
ਫਿਰੋਜ਼ਪੁਰ ( ਜਤਿੰਦਰ ਪਿੰਕਲ ) ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ, ਫਿਰੋਜ਼ਪੁਰ ਦੇ ਵਿਦਿਆਰਥੀ ਅਰੁਨਪ੍ਰੀਤ ਸਿੰਘ ਜਮਾਤ ਅੱਠਵੀਂ ਦੀ (ਅੰਡਰ-14) ਵਾਲੀਬਾਲ ਮੁਕਾਬਲਿਆਂ ਵਿੱਚ, ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ। ਵਿਦਿਆਰਥੀ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਦਾ ਸਿਹਰਾ ਸਕੂਲ ਦੇ ਡੀ.ਪੀ ਅਧਿਆਪਕ ਸ. ਗੁਰਪ੍ਰੀਤ ਸਿੰਘ ਅਤੇ ਵਿਦਿਆਰਥੀ ਦੀ ਮਿਹਨਤ ਨੂੰ ਜਾਂਦਾ ਹੈ, ਜਿਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਵਿਦਿਆਰਥੀ ਨੇ ਇਹ ਮੁਕਾਮ ਹਾਸਿਲ ਕੀਤਾ ਹੈ। ਇਸ ਸਫਲਤਾ ਦੀ ਖ਼ੁਸ਼ੀ ਪ੍ਰਗਟ ਕਰਦਿਆਂ ਸਕੂਲ ਦੇ ਚੇਅਰਮੈਨ ਸ. ਕੰਵਰਜੀਤ ਸਿੰਘ, ਡਾਇਰੈਕਟਰ ਸ. ਪਰਵਿੰਦਰ ਸਿੰਘ ਵਾਇਸ ਚੇਅਰਮੈਨ ਸ. ਸ਼ਰਨਪ੍ਰੀਤ ਸਿੰਘ, ਜਨਰਲ ਸਕੱਤਰ ਸ. ਸਨੇਹਪ੍ਰੀਤ ਸਿੰਘ, ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਸੁਭਾਸ਼ ਸਿੰਘ ਅਤੇ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ ਜੀ ਨੇ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਸਕੂਲ ਦੇ ਡੀ.ਪੀ ਅਧਿਆਪਕ ਗੁਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀ ਦਾ ਸਨਮਾਨ ਕੀਤਾ ।Related