Skip to content
ਜਲੰਧਰ (ਪਰਮਜੀਤ ਸਿੰਘ ਨੈਣਾ) : ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੱਜ ਸਾਲ 2024-25 ਦੇ ਵਿਦਿਅਕ ਸੈਸ਼ਨ ਵਿਚੋਂ 10ਵੀ. ਅਤੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚੋਂ 80% ਤੋਂ ਵੱਧ ਨੰਬਰ ਲੈ ਕੇ ਅੱਵਲ ਆਏ 140 ਤੋਂ ਵੱਧ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਨਾਮ ਤਕਸੀਮ ਕੀਤੇ ਗਏ। ਸਿੱਖ ਐਜੁਕੈਸ਼ਨਲ ਐਂਡ ਵੈਲਫੇਅਰ ਅਕੈਡਮੀ ਅਤੇ ਗੁਰਮਤਿ ਸਿੱਖਿਆ ਸਭਾ ਵਲੋਂ ਸਾਂਝੇ ਤੌਰ ਤੇ ਆਯੋਜਿਤ ਇਸ ਸੈਮੀਨਾਰ ਵਿਚ ਡਾਕਟਰ ਰਘੁਬੀਰ ਸਿੰਘ, ਬਲਜੀਤ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ, ਹਰਪ੍ਰੀਤ ਕੌਰ ਪੀਐਚਡੀ (ਸਕਾਲਰ), ਸਰਕਾਰੀ ਅਧਿਆਪਕ ਹਰਪ੍ਰੀਤ ਸਿੰਘ, ਪਮੀਤ ਸਿੰਘ ਬੈਂਕ ਆਫ਼ੀਸਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ ਗੁਰਕ੍ਰਿਪਾਲ ਸਿੰਘ ਜੀ ਨੇ ਬੱਚਿਆਂ ਨੂੰ ਉੱਜਵਲ ਭਵਿੱਖ ਬਨਾਉਣ ਵਾਸਤੇ ਕੀਮਤੀ ਸੁਝਾਅ ਦਿੱਤੇ। ਬੱਚਿਆਂ ਨੂੰ ਚਾਰਟਰਡ ਅਕਾਊਂਟੈਂਟ, ਐਮਬੀਏ, ਐਮਬੀਬੀਐਸ, ਇੰਜੀਨੀਅਰ, ਵਕੀਲ ਜਾਂ ਆਈਏਐਸ, ਆਈਪੀਐਸ ਬਣਨ ਲਈ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਬੱਚਿਆਂ ਨੇ ਬੜੀ ਇਕਾਗਰਤਾ ਨਾਲ ਇਹ ਵਿਚਾਰ ਸੁਣੇ। ਸਮਾਗਮ ਨੂੰ ਸਫ਼ਲ ਬਨਾਉਣ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੁਰਕ੍ਰਿਪਾਲ ਸਿੰਘ ਜੀ ਤੋਂ ਇਲਾਵਾ ਜਨਰਲ ਸਕੱਤਰ ਗੁਰਮੀਤ ਸਿੰਘ, ਸਕੱਤਰ ਇੰਦਰਪਾਲ ਸਿੰਘ, ਜਗਜੀਤ ਸਿੰਘ ਖ਼ਜ਼ਾਨਚੀ, ਇੰਦਰਪਾਲ ਸਿੰਘ ਅਰੋੜਾ, ਗੁਰਜੀਤ ਸਿੰਘ ਪੋਪਲੀ, ਸੁਰਿੰਦਰ ਸਿੰਘ ਸਿਆਲ ਆਦਿ ਨੇ ਵਿਸ਼ੇਸ਼ ਸਹਿਯੋਗੀ ਭੂਮਿਕਾ ਨਿਭਾਈ। ਸਟੇਜ ਸਕੱਤਰ ਦੀ ਸੇਵਾ ਸ੍ਰ ਗੁਰਪ੍ਰੀਤ ਸਿੰਘ ਨੇ ਨਿਭਾਈ। ਸਿੱਖ ਐਜੂਕੇਸ਼ਨਲ ਐਂਡ ਵੈਲਫੇਅਰ ਅਕੈਡਮੀ ਵਲੋਂ ਅਜੈ ਸਿੰਘ, ਸੁਖਪ੍ਰੀਤ ਸਿੰਘ ਪ੍ਰਿੰਸ, ਗਗਨਦੀਪ ਸਿੰਘ, ਹਰਸਿਮਰਨਜੀਤ ਸਿੰਘ ਮੱਕੜ, ਜਸਪ੍ਰੀਤ ਸਿੰਘ, ਜੁਝਾਰ ਸਿੰਘ , ਜਸਪ੍ਰੀਤ ਸਿੰਘ ਸੇਤੀਆ, ਜਪਨੂਰ ਸਿੰਘ, ਖੁਸ਼ਦੀਪ ਸਿੰਘ, ਏਕਮਜੋਤ ਸਿੰਘ, ਹਰਪ੍ਰੀਤ ਸਿੰਘ ਭਾਟੀਆ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਕਾਕਾ, ਮਲਵਿੰਦਰ ਸਿੰਘ ਸੰਨੀ, ਸੀਏ ਜਸਮੀਤ ਸਿੰਘ, ਨਵਜੋਤ ਸਿੰਘ, ਲਵਿਸ਼, ਚੰਦਨ, ਲੱਕੀ ਅਤੇ ਤਨਮੀਤ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਨਾਉਣ ਲਈ ਨਿਸ਼ਕਾਮ ਭਾਵਨਾ ਨਾਲ ਸੇਵਾ ਨਿਭਾਈ। ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਪਾਰਕਿੰਗ ਸੇਵਾ/ ਦਰਬਾਰ ਹਾਲ ਦੀ ਸੇਵਾ ਕਰਨ ਵਾਲੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ।ਅਖੀਰ ਵਿਚ ਸੀਏ ਜਸਮੀਤ ਸਿੰਘ ਨੇ ਸੈਮੀਨਾਰ ਵਿੱਚ ਸ਼ਿਰਕਤ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਅਤੇ ਬੱਚਿਆਂ ਨੂੰ ਸ਼ੁਭ ਕਾਮਨਾਵਾਂ ਭੇਟ ਕੀਤੀਆਂ। ਸਮਾਪਤੀ ਉਪਰੰਤ ਸਭ ਨੂੰ ਗੁਰੂ ਦਾ ਲੰਗਰ ਵਰਤਾਇਆ ਗਿਆ।
Related