ਚੰਡੀਗੜ੍ਹ – ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਲੰਬੀ ਬਿਮਾਰੀ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਉਨ੍ਹਾਂ ਦੀ ਮੋਹਾਲੀ ਸਥਿਤ ਰਿਹਾਇਸ਼ ‘ਤੇ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ ਕਰੀਬਨ 71 ਸਾਲ ਸੀ।ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਸੇਖਵਾਂ ਲੰਮਾ ਸਮਾਂ ਅਕਾਲੀ ਦਲ ਵਿੱਚ ਵੀ ਰਹੇ ਅਤੇ ਬਾਦਲ ਪਰਿਵਾਰ ਦੇ ਖਾਸ ਵੀ ਸਨ। ਉਹ ਪੰਜਾਬ ਦੇ ਸਿੱਖਿਆ ਮੰਤਰੀ ਵੀ ਰਹਿ ਚੁੱਕੇ ਹਨ।