ਅੱਜ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਦਰਜ ਕੀਤੀ ਹੈ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ। ਉਨ੍ਹਾਂ ਵਿਰੋਧੀ ਧਿਰਾਂ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ 76 ਵੋਟਾਂ ਨਾਲ ਹਰਾਇਆ। ਹਰਜਿੰਦਰ ਸਿੰਘ ਧਾਮੀ ਦੇ ਹੱਕ ‘ਚ 118 ਵੋਟਾਂ ਪਈਆਂ ਦੂਜੇ ਪਾਸੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ।
ਦੱਸ ਦਈਏ ਕਿ ਐਡਵੋਕੇਟ ਧਾਮੀ ਤੀਜੀ ਵਾਰ SGPC ਦੇ ਪ੍ਰਧਾਨ ਵੱਜੋਂ ਅਹੁਦਾ ਸਾਂਭਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਉਮੀਦਵਾਰ ਐਲਾਨਿਆ ਸੀ ਜਦਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਦੇ ਉਮੀਦਵਾਰ ਲਈ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਮ ਐਲਾਨਿਆ ਸੀ।