ਜਲੰਧਰ,(ਵਿੱਕੀ ਸੂਰੀ)-20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅਮਲ 25 ਜਨਵਰੀ ਤੋਂ ਸ਼ੁਰੂ ਹੋ ਚੁਕਾ ਹੈ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਪਾਰਟੀਆਂ ਦੇ ਦਿੱਗਜ ਨੇਤਾਵਾਂ ਵੱਲੋਂ ਉਮੀਦਵਾਰਾਂ ਦੇ ਪੱਤਰ ਭਰਵਾਏ ਜਾ ਰਹੇ ਹਨ। ਇਸੇ ਦੌਰਾਨ ਅੱਜ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਹੋਣਗੀਆਂ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 1 ਫਰਵਰੀ ਹੈ।