ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਦੇਸ਼ ਪ੍ਰਧਾਨ ਵਜੋਂ ਅਹੁਦਾ ਸੰਭਾਲਣ ’ਤੇ ਜਲੰਧਰ ਤੋਂ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹੋਏ ਸਮਾਗਮ ਵਿੱਚ ਸ਼ਾਮਲ

ਰਿਪੋਰਟ:- ਨਵੀਨ ਪੁਰੀ ਜਲੰਧਰ, 4 ਸਤੰਬਰ: ਭਾਰਤੀ ਜਨਤਾ ਪਾਰਟੀ ਵੱਲੋਂ ਸ਼ੀਤਲ ਅੰਗੁਰਾਲ ਨੂੰ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਜਲੰਧਰ ਭਾਜਪਾ ਦੇ ਵਰਕਰਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਅਹੁਦਾ ਸੰਭਾਲਣ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਜਲੰਧਰ ਤੋਂ ਸੈਂਕੜੇ ਪਾਰਟੀ ਵਰਕਰ ਅਤੇ ਆਗੂ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਪਹੁੰਚੇ।

ਸਮਾਗਮ ਦੌਰਾਨ ਭਾਜਪਾ ਵਰਕਰਾਂ ਵੱਲੋਂ ਸ਼ੀਤਲ ਅੰਗੁਰਾਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪਾਰਟੀ ਵੱਲੋਂ ਸ਼ੀਤਲ ਅੰਗੁਰਾਲ ਨੂੰ ਦਿੱਤੀ ਗਈ ਜ਼ਿੰਮੇਵਾਰੀ ਸੰਗਠਨ ਲਈ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਅੰਗੁਰਾਲ ਆਪਣੇ ਲੋਕ ਸੰਪਰਕ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੇ ਤਜਰਬੇ ਰਾਹੀਂ ਅਨੁਸੂਚਿਤ ਜਾਤੀ ਸਮਾਜ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਗੇ।

ਹਿੱਕੀ ਨੇ ਕਿਹਾ ਕਿ ਭਾਜਪਾ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸੰਗਠਨ ਵਿੱਚ ਅੱਗੇ ਆਉਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਦੇ ਅਨੁਸਾਰ ਸ਼ੀਤਲ ਅੰਗੁਰਾਲ ਦੀ ਨਿਯੁਕਤੀ ਨਾਲ ਦਲਿਤ ਸਮਾਜ ਵਿੱਚ ਪਾਰਟੀ ਦੀ ਪਹੁੰਚ ਹੋਰ ਵਧਣ ਦੀ ਉਮੀਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਗੁਰਾਲ ਦੀ ਅਗਵਾਈ ਹੇਠ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵਿੱਚ ਹੋਰ ਸਰਗਰਮ ਹੋਵੇਗਾ ਅਤੇ ਪਾਰਟੀ ਦੇ ਸੰਗਠਨ ਨੂੰ ਵੀ ਇਸ ਦਾ ਲਾਭ ਮਿਲੇਗਾ।

ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਲੋੜਵੰਦ ਵਰਗਾਂ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਸੰਗਠਨ ਨੂੰ ਵੀ ਹਰ ਵਰਗ ਤੱਕ ਲੈ ਕੇ ਜਾਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ੀਤਲ ਅੰਗੁਰਾਲ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਪੰਜਾਬ ਵਿੱਚ ਭਾਜਪਾ ਦੇ ਆਧਾਰ ਨੂੰ ਹੋਰ ਵਿਸਥਾਰ ਦੇਣ ਵਿੱਚ ਸਹਾਇਕ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹਨ। ਪਾਰਟੀ ਦਾ ਹਰ ਕਾਰਕੁਨ ਲੋਕਾਂ ਨਾਲ ਜੁੜ ਕੇ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਵਰਕਰਾਂ ਦਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣਾ ਪਾਰਟੀ ਪ੍ਰਤੀ ਉਨ੍ਹਾਂ ਦੀ ਸਰਗਰਮੀ ਦਾ ਪ੍ਰਗਟਾਵਾ ਦੱਸਿਆ।

ਇਸ ਮੌਕੇ ਜਲੰਧਰ ਤੋਂ ਪਹੁੰਚੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ੀਤਲ ਅੰਗੁਰਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ।

ਸਮਾਗਮ ਵਿੱਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਹਿਲ ਸ਼ਰਮਾ, ਦਵਿੰਦਰ ਭਾਰਦਵਾਜ, ਅਸ਼ਵਨੀ ਅਟਵਾਲ, ਪ੍ਰਮੋਦ ਕਸ਼ਯਪ, ਮੰਡਲ ਪ੍ਰਧਾਨ ਰਿਸ਼ੀ ਬਹਿਲ, ਮਨੀਸ਼ ਵੋਲ, ਪ੍ਰਦੀਪ ਖੁੱਲਰ, ਸੋਨੂ ਚੌਹਾਨ, ਅਜੈ ਠਾਕੁਰ, ਆਰ.ਕੇ. ਮਲਹੋਤਰਾ, ਕੌਂਸਲਰ ਮਨਜੀਤ ਸਿੰਘ ਟੀਟੂ, ਅਜੈ ਬੱਬਲ, ਦਰਸ਼ਨ ਲਾਲ ਭਗਤ, ਧਰਮਿੰਦਰ ਸੋਈ, ਦਿਨੇਸ਼ ਖੰਨਾ, ਲਲਿਤ ਬੱਬੂ, ਸਨੀ ਸ਼ਰਮਾ, ਅਨੁਜ ਸ਼ਾਰਦਾ, ਨਰੇਸ਼ ਦੀਵਾਨ, ਡਿੰਪੀ ਲੁਭਾਣੇ, ਗੌਰਵ ਰਾਏ, ਅਰਜੁਨ ਹੈਪੀ, ਮਹਿੰਦਰ ਭਗਤ, ਨੀਰਜ ਗੁਪਤਾ, ਅਮਿਤ ਦੁਰੇਜਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਰਹੇ।