ਜਲੰਧਰ (ਵਿੱਕੀ ਸੂਰੀ )-ਵਿਧਾਨ ਸਭਾ ਹਲਕਾ ਜਲੰਧਰ ਦੇ ਵਿਧਾਇਕ ਸ਼ੀਤਲ ਅੰਗਰਾਲ ਜੋ ਕਿ 28 ਮਾਰਚ 2024 ਨੂੰ ਆਮ ਆਦਮੀ ਪਾਰਟੀ ਨੂੰ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਨੂੰ ਜੁਆਇਨ ਕਰ ਗਏ ਸਨ ਅੱਜ 2 ਜੂਨ 2024 ਨੂੰ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਇੱਥੇ ਇਹ ਵੀ ਦੱਸ ਦਈਏ ਕਿ ਆਮ ਆਦਮੀ ਪਾਰਟੀ ਤੋਂ ਪਹਿਲੋਂ ਸ਼ੀਤਲ ਅੰਗਰਾਲ ਭਾਰਤੀ ਜਨਤਾ ਪਾਰਟੀ ਦੇ ਹੀ ਵਰਕਰ ਸਨ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹਨਾਂ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ ਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਹਰਾ ਕੇ ਜਲੰਧਰ ਵੈਸਟ ਦੇ ਵਿਧਾਇਕ ਬਣੇ ਸਨ। ਇਹ ਵੀ ਜਾਣਕਾਰੀ ਹੈ ਕਿ ਕੱਲ ਯਾਨੀ 3 ਜੂਨ 2024 ਨੂੰ ਸਵੇਰੇ 11 ਵਜੇ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਪਣੇ ਨਿੱਜੀ ਚੈਂਬਰ ਵਿੱਚ ਸੀਤਲ ਅੰਗਰਾਲ ਨੂੰ ਮਿਲਣ ਲਈ ਬੁਲਾਇਆ ਹੈ।
